ਗਰੀਬ ਕੈਦੀਆਂ ਨੂੰ ਦਿੱਤੀ ਜਾਵੇਗੀ ਆਰਥਿਕ ਮਦਦ : ਨਿਰਮਲਾ ਸੀਤਾਰਮਨ

Wednesday, Feb 01, 2023 - 12:38 PM (IST)

ਗਰੀਬ ਕੈਦੀਆਂ ਨੂੰ ਦਿੱਤੀ ਜਾਵੇਗੀ ਆਰਥਿਕ ਮਦਦ : ਨਿਰਮਲਾ ਸੀਤਾਰਮਨ

ਨਵੀਂ ਦਿੱਲੀ (ਭਾਸ਼ਾ)- ਜੇਲ੍ਹਾਂ 'ਚ ਬੰਦ ਅਜਿਹੇ ਗਰੀਬ ਵਿਅਕਤੀਆਂ ਨੂੰ ਆਰਥਿਕ ਮਦਦ ਦਿੱਤੀ ਜਾਵੇਗੀ ਜੋ ਜੁਰਮਾਨੇ ਦੀ ਰਾਸ਼ੀ ਜਾਂ ਜ਼ਮਾਨਤ ਭਰਨ ਦੀ ਸਥਿਤੀ 'ਚ ਨਹੀਂ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਲੋਕ ਸਭਾ 'ਚ ਬਜਟ ਭਾਸ਼ਣ 'ਚ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ,''ਅਜਿਹੇ ਕੈਦੀ ਜੋ ਗਰੀਬ ਹਨ ਅਤੇ ਜੁਰਮਾਨਾ ਜਾਂ ਜ਼ਮਾਨਤ ਨਹੀਂ ਭਰ ਸਕਦੇ ਹਨ, ਜਿਨ੍ਹਾਂ ਨੂੰ ਆਰਥਿਕ ਮਦਦ ਦੀ ਜ਼ਰੂਰਤ ਹੈ, ਉਨ੍ਹਾਂ ਨੂੰ ਇਹ ਮਦਦ ਦਿੱਤੀ ਜਾਵੇਗੀ।'' ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਇਕ ਪ੍ਰੋਗਰਾਮ 'ਚ ਕਿਹਾ ਸੀ ਕਿ ਵਿਚਾਰ ਅਧੀਨ ਕੈਦੀਆਂ ਨਾਲ ਜੁੜੇ ਅਜਿਹੇ ਮਾਮਲਿਆਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।


author

DIsha

Content Editor

Related News