ਜੀਂਦ ''ਚ ਪਰਾਲੀ ਸਾੜਨ ''ਤੇ 123 ਹੋਰ ਕਿਸਾਨਾਂ ਖਿਲਾਫ ਮਾਮਲੇ ਦਰਜ

11/21/2019 6:05:57 PM

ਜੀਂਦ—ਹਰਿਆਣਾ ਦੇ ਜੀਂਦ ਜ਼ਿਲਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ 123 ਹੋਰ ਕਿਸਾਨਾਂ ਦੇ ਖਿਲਾਫ ਮਾਮਲੇ ਦਰਜ ਕੀਤੇ ਹਨ ਅਤੇ 18 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ। ਗ੍ਰਿਫਤਾਰ ਕੀਤੇ 18 ਕਿਸਾਨਾਂ ਨੂੰ ਕੁਝ ਸਮੇਂ ਬਾਅਦ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਜ਼ਿਲੇ 'ਚ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੁੱਲ 429 ਕਿਸਾਨਾਂ 'ਤੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।

ਵਾਤਾਵਰਣ ਵਿਭਾਗ ਦੇ ਅਧਿਕਾਰੀ ਜੋਗਿੰਦਰ ਸਿੰਘ ਨੇ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ 'ਚ ਦੱਸਿਆ ਹੈ ਕਿ ਵਾਤਾਵਰਣ ਪ੍ਰਦੂਸ਼ਣ ਵੱਧਦੇ ਪੱਧਰ ਨੂੰ ਦੇਖਦੇ ਹੋਏ ਪਰਾਲੀ ਸਾੜਨ 'ਤੇ ਰੋਕ ਲਗਾਈ ਗਈ ਹੈ। ਇਸ ਦੇ ਬਾਵਜੂਦ ਕਿਸਾਨਾਂ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਹੈ।

ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਨੇ ਕਿਸਾਨਾਂ 'ਤੇ ਦਰਜ ਕੀਤੇ ਜਾ ਰਹੇ ਮਾਮਲਿਆਂ ਨੂੰ ਲੈ ਕੇ ਆਵਾਜ਼ ਬੁਲੰਦ ਕਰਦੇ ਹੋਏ ਸਥਾਨਿਕ ਕਿਸਾਨ ਭਵਨ 'ਚ ਸੰਗਠਨ ਦੇ ਰਾਸ਼ਟਰੀ ਉਪ ਪ੍ਰਧਾਨ ਰਾਮਫਲ ਕੰਡੇਲਾ ਦੀ ਪ੍ਰਧਾਨਗੀ 'ਚ ਅੱਜ ਕਿਸਾਨਾਂ ਦੀ ਬੈਠਕ ਹੋਈ, ਜਿਸ 'ਚ ਕਿਸਾਨਾਂ ਦੇ ਖਿਲਾਫ ਫਸਲਾ ਦੀ ਰਹਿੰਦ-ਖੂੰਹਦ ਸਾੜੇ ਜਾਣ 'ਤੇ ਮਾਮਲਾ ਦਰਜ ਕੀਤੇ ਜਾਣ ਨੂੰ ਲੈ ਕੇ ਰੋਸ ਪ੍ਰਗਟਾਇਆ। ਬੈਠਕ 'ਚ ਪ੍ਰਸ਼ਾਸਨ ਦੇ ਇਸ ਕਦਮ ਖਿਲਾਫ 26 ਨਵੰਬਰ ਨੂੰ ਪ੍ਰਦਰਸ਼ਨ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ।

ਭਾਰਤੀ ਕਿਸਾਨ ਯੂਨੀਅਨ ਅਨੁਸਾਰ ਪ੍ਰਦਰਸ਼ਨ ਨੂੰ ਲੈ ਕੇ 3 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨਗੀਆਂ। ਭਾਰਤੀ ਕਿਸਾਨ ਯੂਨੀਅਨ ਨੇ ਕਿਸਾਨਾਂ 'ਤੇ ਦਰਜ ਮਾਮਲੇ ਵਾਪਸ ਲੈਣ ਅਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਰਾਹਤ ਪ੍ਰਦਾਨ ਕਰਨ ਦੀ ਮੰਗ ਕੀਤੀ ਹੈ।


Iqbalkaur

Content Editor

Related News