ਹਰਿਆਣਾ: ਪਹਿਲੀ ਜਮਾਤ ਦੇ ਵਿਦਿਆਰਥੀ ’ਤੇ ਲੱਗਾ ਜਬਰ ਜ਼ਨਾਹ ਦਾ ਦੋਸ਼, ਕੇਸ ਦਰਜ

09/04/2019 1:04:43 PM

ਸਿਰਸਾ—ਹਰਿਆਣਾ ਦੇ ਸਿਰਸਾ ਜ਼ਿਲੇ ’ਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ। ਇੱਥੇ ਪੁਲਸ ਨੇ ਸਰਕਾਰੀ ਸਕੂਲ ਦੀ ਪਹਿਲੀ ਜਮਾਤ ’ਚ ਪੜ੍ਹਨ ਵਾਲੇ ਵਿਦਿਆਰਥੀ ਖਿਲਾਫ ਜਬਰ ਜ਼ਨਾਹ ਦੀ ਕੋਸ਼ਿਸ਼ ਕਰਨ ’ਤੇ ਕੇਸ ਦਰਜ ਕੀਤਾ ਹੈ। ਇਹ ਮਾਮਲਾ ਪੀੜਤ ਵਿਦਿਆਰਥਣ ਦੀ ਮਾਂ ਵੱਲੋਂ ਦਰਜ ਕਰਵਾਇਆ ਗਿਆ ਹੈ। 

ਦਰਅਸਲ ਡੀ. ਐੱਸ. ਪੀ. ਰਮੇਸ਼ ਕੁਮਾਰ ਨੇ ਦੱਸਿਆ ਹੈ ਕਿ ਇਹ ਘਟਨਾ 3 ਦਿਨ ਪਹਿਲਾਂ ਦੀ ਹੈ, ਜਦੋਂ ਮਾਸੂਮ ਬੱਚੀ ਬੀਮਾਰ ਹੋਣ ਕਰਕੇ ਮਾਂ ਨੇ ਹਸਪਤਾਲ ’ਚ ਚੈੱਕਅਪ ਕਰਵਾਇਆ। ਪੀੜਤਾਂ ਦੀ ਮਾਂ ਵੱਲੋਂ ਸ਼ਿਕਾਇਤ ’ਚ ਦੱਸਿਆ ਗਿਆ ਹੈ ਕਿ ਉਹ(ਪੀੜਤਾ) ਦੀ ਜਮਾਤ ’ਚ ਪੜ੍ਹਨ ਵਾਲੇ ਇੱਕ ਵਿਦਿਆਰਥੀ ਨੇ ਉਸ ਨਾਲ ਜਬਰ ਜ਼ਨਾਹ ਦੀ ਕੋਸ਼ਿਸ਼ ਕੀਤੀ ਹੈ। ਮਾਸੂਮ ਬੱਚੀ ਦਾ ਕਹਿਣਾ ਹੈ ਕਿ ਉਹ ਦੋਸ਼ੀ ਨੂੰ ਜਾਣਦੀ ਨਹੀਂ ਹੈ ਪਰ ਚਿਹਰਾ ਦੇਖ ਕੇ ਦੋਸ਼ੀ ਦੱਸ ਸਕਦੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸਕੂਲ ’ਚ ਦੋਸ਼ੀ ਵਿਦਿਆਰਥੀ ਵੱਲੋਂ ਲੰਚਬ੍ਰੇਕ ਦੌਰਾਨ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪੀੜਤਾ ਦੀ ਮਾਂ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਪਹਿਲੀ ਜਮਾਤ ਦੇ ਵਿਦਿਆਰਥੀ ਖਿਲਾਫ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ ਫਿਲਹਾਲ ਪੁਲਸ ਦੋਸ਼ੀ ਦੀ ਭਾਲ ਕਰ ਰਹੀ ਹੈ। 


Iqbalkaur

Content Editor

Related News