ਓਡਿਸ਼ਾ ਦੇ ਡਾਇਰੈਕਟਰ ਜਨਰਲ (ਜੇਲ੍ਹ) ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ

Monday, Nov 02, 2026 - 05:13 PM (IST)

ਓਡਿਸ਼ਾ ਦੇ ਡਾਇਰੈਕਟਰ ਜਨਰਲ (ਜੇਲ੍ਹ) ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ

ਨੈਸ਼ਨਲ ਡੈਸਕ- ਓਡਿਸ਼ਾ ਦੇ ਡਾਇਰੈਕਟਰ ਜਨਰਲ (ਜੇਲ੍ਹ) ਸੁਸ਼ਾਂਤ ਕੁਮਾਰ ਨਾਥ ਖ਼ਿਲਾਫ਼ ਇਕ ਅਧੀਨ ਕਰਮਚਾਰਨ ਦਾ ਕਥਿਤ ਜਿਨਸੀ ਸ਼ੋਸ਼ਣ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੂਬਾ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਦੇ ਅਹੁਦੇ ਦੇ ਦਾਅਵੇਦਾਰਾਂ ’ਚੋਂ ਇਕ ਭਾਰਤੀ ਪੁਲਸ ਸੇਵਾ (ਆਈ. ਪੀ. ਐੱਸ.) ਦੇ ਸੀਨੀਅਰ ਅਧਿਕਾਰੀ ਅਤੇ ਨਾਥ ਦੇ ਦੋਸਤ ਨੂੰ ਵੀ ਇਸ ਮਾਮਲੇ ’ਚ ਮੁਲਜ਼ਮ ਬਣਾਇਆ ਗਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਪੂਰੀ ਹੋਣ ਤੱਕ ਸਰਕਾਰ ਨੇ ਨਾਥ ਦਾ ਤਬਾਦਲਾ ਗ੍ਰਹਿ ਵਿਭਾਗ ’ਚ ਘੱਟ ਅਹਿਮ ਮੰਨੇ ਜਾਣ ਵਾਲੇ ‘ਵਿਸ਼ੇਸ਼ ਕਾਰਜ ਅਧਿਕਾਰੀ’ (ਓ.ਐੱਸ.ਡੀ.) ਦੇ ਅਹੁਦੇ ’ਤੇ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਨਾਥ ਅਤੇ ਉਸ ਦੇ ਦੋਸਤ ਕੁਲਦੀਪ ਰਥ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ (ਬੀ.ਐੱਨ.ਐੱਸ.) ਦੀਆਂ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ’ਚ ਜਿਨਸੀ ਸ਼ੋਸ਼ਣ, ਅਪਰਾਧਿਕ ਧਮਕੀ ਅਤੇ ਸਾਂਝਾ ਇਰਾਦਾ ਸ਼ਾਮਲ ਹਨ।


author

Harpreet SIngh

Content Editor

Related News