ਅਸਾਮ ਵਿਚ ਹਿੰਸਾ ਦੇ ਮਾਮਲੇ 'ਚ ਰਾਹੁਲ ਗਾਂਧੀ ਤੇ ਹੋਰ ਕਾਂਗਰਸੀਆਂ ਖ਼ਿਲਾਫ਼ FIR ਦਰਜ, CM ਨੇ ਦਿੱਤੇ ਸੀ ਨਿਰਦੇਸ਼
Wednesday, Jan 24, 2024 - 12:15 AM (IST)
ਗੁਹਾਟੀ (ਭਾਸ਼ਾ): ਅਸਾਮ ਪੁਲਸ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਦੇ ਹੋਰ ਆਗੂਆਂ ਦੇ ਖ਼ਿਲਾਫ਼ ਹਿੰਸਾ ਵਿਚ ਸ਼ਾਮਲ ਹੋਣ ਦੇ ਦੋਸ਼ ਹੇਠ ਮੰਗਲਵਾਰ ਨੂੰ FIR ਦਰਜ ਕੀਤੀ। ਅਸਾਮ ਦੇ ਮੁੱਖ ਮੰਤਰੀ ਬਿਸਵਾ ਸਰਮਾ ਨੇ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਕਾਂਗਰਸ ਵੱਲੋਂ ਚੋਣ ਕਮੇਟੀਆਂ ਦਾ ਗਠਨ; ਰਾਜਾ ਵੜਿੰਗ, ਸਿੱਧੂ ਤੇ ਚੰਨੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜ ਨਿਆਂ ਯਾਤਰਾ ਵਿਚ ਇਸ ਵੇਲੇ ਅਸਮ ਵਿਚ ਹੈ। ਹਿੰਸਾ ਦੀਆਂ ਕਥਿਤ ਘਟਨਾਵਾਂ ਉਸ ਵੇਲੇ ਵਾਪਰੀਆਂ, ਜਦੋਂ ਪਾਰਟੀ ਸਮਰਥਕਾਂ ਤੇ ਆਗੂਆਂ ਨੇ ਗੁਹਾਟੀ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਵਿਚ ਬੈਰੀਕੇਡ ਤੋੜ ਦਿੱਤੇ ਤੇ ਪੁਲਸ ਮੁਲਾਜ਼ਮਾਂ ਦੇ ਨਾਲ ਝੜਪ ਕੀਤੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ 'ਐਕਸ' 'ਤੇ ਲਿਖਿਆ, "ਕਾਂਗਰਸ ਮੈਂਬਰਾਂ ਵੱਲੋਂ ਹਿੰਸਾ, ਉਕਸਾਵੇ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਪੁਲਸ ਮੁਲਾਜ਼ਮਾਂ 'ਤੇ ਹਮਲੇ ਨੂੰ ਲੈ ਕੇ ਅੱਜ ਰਾਹੁਲ ਗਾਂਧੀ, ਕੇ.ਸੀ. ਵੇਣੁਗੋਪਾਲ, ਘਨ੍ਹਈਆ ਕੁਮਾਰ ਤੇ ਹੋਰ ਵਿਅਕਤੀਆਂ ਦੇ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 120 (ਬੀ)143/147/188/283/353/332/333/427, ਪੀ.ਡੀ.ਪੀ.ਪੀ. ਐਕਟ ਦੀ ਧਾਰਾ 3 ਦੇ ਨਾਲ ਪੜ੍ਹਿਆ ਜਾਵੇ, ਦੇ ਤਹਿਤ ਮਾਮਲਾ ਦਰਜ ਕੀਤਾ ਹੈ।"
ਇਸ ਤੋਂ ਪਹਿਲਾਂ, ਸ਼ਰਮਾ ਨੇ ਸੂਬੇ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਸੂਬੇ ਦੇ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਜੀ. ਪੀ. ਸਿੰਘ ਨੂੰ ਬੈਰੀਕੇਡ ਤੋੜਨ ਲਈ ਭੀੜ ਨੂੰ ਭੜਕਾਉਣ ਲਈ ਰਾਹੁਲ ਗਾਂਧੀ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। 'ਭਾਰਤ ਜੋੜੋ ਨਿਆਂ ਯਾਤਰਾ' 'ਚ ਹਿੱਸਾ ਲੈ ਰਹੇ ਕਾਂਗਰਸੀ ਨੇਤਾਵਾਂ ਅਤੇ ਸਮਰਥਕਾਂ ਨੂੰ ਗੁਹਾਟੀ ਦੀਆਂ ਮੁੱਖ ਸੜਕਾਂ 'ਤੇ ਦਾਖਲ ਹੋਣ ਤੋਂ ਰੋਕਣ ਲਈ ਹਾਈਵੇਅ 'ਤੇ ਬੈਰੀਕੇਡ ਲਗਾਏ ਗਏ ਸਨ। ਜਦੋਂ ਕਾਂਗਰਸੀ ਸਮਰਥਕਾਂ ਨੇ ਬੈਰੀਕੇਡ ਹਟਾਏ ਤਾਂ ਉਨ੍ਹਾਂ ਦੀ ਪੁਲਸ ਨਾਲ ਝੜਪ ਹੋ ਗਈ। ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਭੂਪੇਨ ਬੋਰਾ ਅਤੇ ਸੂਬਾ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਦੇਵਬਰਤ ਸੈਕੀਆ ਜ਼ਖਮੀ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 8 ਸਾਲਾ ਮਾਸੂਮ ਨਾਲ ਦਰਿੰਦਗੀ! ਬੱਚੀ ਦੀ ਹਾਲਤ ਜਾਣ ਪੈਰਾਂ ਹੇਠੋਂ ਖਿਸਕ ਜਾਵੇਗੀ ਜ਼ਮੀਨ
ਮੇਰੇ ਖ਼ਿਲਾਫ਼ FIR ਦਾ ਹੁਕਮ ਦਰਸਾਉਂਦਾ ਹੈ ਉਨ੍ਹਾਂ ਦੇ ਦਿਲਾਂ ਦਾ ਡਰ: ਰਾਹੁਲ ਗਾਂਧੀ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਅਸਾਮ ਦੇ ਮੁੱਖ ਮੰਤਰੀ ਬਿਸਵਾ ਸਰਮਾ ਵੱਲੋਂ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਹੁਕਮ ਦਿੱਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਮੁੱਖ ਮੰਤਰੀ ਦੇ ਦਿਲ 'ਚ ਡਰ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ ਲਈ ਵੀ ਮੁੱਖ ਮੰਤਰੀ ਦੀ ਨਿੰਦਾ ਕੀਤੀ, ਜਿਸ 'ਚ ਮੁੱਖ ਮੰਤਰੀ ਨੇ ਦਲਿਤਾਂ ਅਤੇ ਪੱਛੜੀਆਂ ਜਾਤੀਆਂ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8