ਸੋਨੀਆ ਗਾਂਧੀ ਖਿਲਾਫ ਐੱਫ.ਆਈ.ਆਰ ਨਿੰਦਣਯੋਗ: ਸ਼ੈਲਜਾ

Thursday, May 21, 2020 - 06:25 PM (IST)

ਸੋਨੀਆ ਗਾਂਧੀ ਖਿਲਾਫ ਐੱਫ.ਆਈ.ਆਰ ਨਿੰਦਣਯੋਗ: ਸ਼ੈਲਜਾ

ਚੰਡੀਗੜ੍ਹ-ਹਰਿਆਣਾ ਸੂਬਾ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਦੇ ਖਿਲਾਫ ਭਾਰਤੀ ਜਨਤਾ ਪਾਰਟੀ (ਭਾਜਪਾ) ਵਰਕਰਾਂ ਦੁਆਰਾ ਐੱਫ.ਆਈ.ਆਰ ਦਰਜ ਕੀਤੇ ਜਾਣ ਦੀ ਨਿੰਦਿਆ ਕੀਤੀ। ਕੁਮਾਰੀ ਸ਼ੈਲਜਾ ਨੇ ਅੱਜ ਇੱਥੇ ਜਾਰੀ ਇਕ ਬਿਆਨ 'ਚ ਭਾਜਪਾ ਦੇ ਇਸ ਕਦਮ ਨੂੰ ਸਿਆਸੀ ਬਦਲਾਖੋਰੀ ਦੱਸਿਆ, ਜਿਸ ਦੀ ਪਾਰਟੀ ਨਿੰਦਿਆ ਕਰਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੂਰਾ ਦੇਸ਼ ਕੋਰੋਨਾ ਮਹਾਮਾਰੀ ਖਿਲਾਫ ਇਕਜੁੱਟਤਾ ਦੇ ਨਾਲ ਲੜਾਈ ਲੜ ਰਿਹਾ ਹੈ ਅਤੇ ਸ਼੍ਰੀਮਤੀ ਗਾਂਧੀ ਦੀ ਅਗਵਾਈ 'ਚ ਪਾਰਟੀ ਲਗਾਤਾਰ ਲੋਕਾਂ ਦੀ ਮਦਦ ਲਈ ਕੰਮ ਕਰ ਰਹੀ ਹੈ ਪਰ ਭਾਜਪਾ ਅਜਿਹੇ ਸਮੇਂ 'ਚ ਵੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਇਸ ਲੜਾਈ ਨੂੰ ਜਨਤਾ ਦੀ ਅਦਾਲਤ ਅਤੇ ਨਿਆਂ ਦੀ ਅਦਾਲਤ 'ਚ ਲੈ ਕੇ ਜਾਵੇਗੀ ਅਤੇ ਜਿੱਤੇਗੀ।


author

Iqbalkaur

Content Editor

Related News