ਸਕੂਲ ''ਚ ਵਿਦਿਆਰਥੀ ਨੂੰ ਥੱਪੜ ਮਾਰਨ ਦੀ ਘਟਨਾ; ਅਧਿਆਪਕਾ ਖ਼ਿਲਾਫ਼ FIR ਦਰਜ

08/26/2023 5:54:21 PM

ਮੁਜ਼ੱਫਰਨਗਰ/ਲਖਨਊ- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਮੰਸੂਰਪੁਰ ਥਾਣਾ ਖੇਤਰ ਦੇ ਇਕ ਪ੍ਰਾਈਵੇਟ ਸਕੂਲ ਦੀ ਇਕ ਮਹਿਲਾ ਅਧਿਆਪਕਾ ਖਿਲਾਫ਼ ਘੱਟ ਗਿਣਤੀ ਜਮਾਤ ਦੇ ਵਿਦਿਆਰਥੀ ਨੂੰ ਥੱਪੜ ਮਾਰਨ ਲਈ ਕਹਿਣ 'ਤੇ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸੇ ਦੌਰਾਨ ਸਿੱਖਿਆ ਵਿਭਾਗ ਨੇ ਸਕੂਲ ਪ੍ਰਬੰਧਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਸਕੂਲ ਦੀ ਮਾਨਤਾ ਕਿਉਂ ਨਾ ਰੱਦ ਕੀਤੀ ਜਾਵੇ?

ਇਹ ਵੀ ਪੜ੍ਹੋ- ਮੈਡਮ ਦੀ ਸ਼ਰਮਨਾਕ ਕਰਤੂਤ, ਵਿਦਿਆਰਥੀ ਨੂੰ ਦੂਜੇ ਬੱਚਿਆਂ ਤੋਂ ਮਰਵਾਈਆਂ ਚਪੇੜਾਂ, ਭਖਿਆ ਮਾਮਲਾ

ਓਧਰ ਮੁਜ਼ੱਫਰਨਗਰ ਪੁਲਸ ਵੱਲੋਂ ਜਾਰੀ ਬਿਆਨ 'ਚ ਦੱਸਿਆ ਗਿਆ ਹੈ ਕਿ ਪਿੰਡ ਖੁੱਬਾਪੁਰ 'ਚ ਸਥਿਤ ਸਕੂਲ ਦੀ ਅਧਿਆਪਕਾ ਵੱਲੋਂ ਇਕ ਵਿਦਿਆਰਥੀ ਦੇ ਸਕੂਲ ਦਾ ਕੰਮ ਨਾ ਕਰਨ 'ਤੇ ਉਸ ਨੂੰ ਜਮਾਤ ਦੇ ਹੋਰ ਵਿਦਿਆਰਥੀਆਂ ਤੋਂ ਕੁੱਟਵਾਉਣ ਅਤੇ ਉਸ ਦੇ ਖਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੀ ਘਟਨਾ ਦੇ ਸਬੰਧ ਵਿਚ ਪੀੜਤ ਵਿਦਿਆਰਥੀ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਮਸੂਰਪੁਰ ਪੁਲਸ ਨੇ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ-  ਸਕੂਲ 'ਚ ਬੱਚੇ ਨੂੰ ਥੱਪੜ ਮਾਰਨ ਦੀ ਘਟਨਾ; NCPCR ਦੀ ਲੋਕਾਂ ਨੂੰ ਖ਼ਾਸ ਅਪੀਲ

ਬਿਆਨ ਮੁਤਾਬਕ ਸਥਾਨਕ ਪੁਲਸ ਇਸ ਮਾਮਲੇ 'ਚ ਲੋੜੀਂਦੀ ਕਾਨੂੰਨੀ ਕਾਰਵਾਈ ਕਰ ਰਹੀ ਹੈ। ਦਰਜ ਕੀਤੀ FIR ਮੁਤਾਬਕ ਦੋਸ਼ੀ ਅਧਿਆਪਕਾ ਖਿਲਾਫ਼ ਆਈ. ਪੀ. ਸੀ. ਦੀਆਂ ਧਾਰਾਵਾਂ 323 (ਇੱਛਾ ਕਿਸੇ ਨੂੰ ਠੇਸ ਪਹੁੰਚਾਉਣਾ) ਅਤੇ 504 (ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਜਾਣਬੁੱਝ ਕੇ ਕਿਸੇ ਦਾ ਅਪਮਾਨ ਕਰਨਾ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਸਿੱਖਿਆ ਵਿਭਾਗ ਨੇ ਸਕੂਲ ਮੈਨੇਜਮੈਂਟ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਸਕੂਲ ਮੈਨੇਜਮੈਂਟ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। 28 ਅਗਸਤ ਤੱਕ ਜਵਾਬ ਮੰਗਿਆ ਗਿਆ ਹੈ। ਉੱਥੇ ਹੀ ਮਾਮਲੇ ਵਿਚ ਆਪਣੇ ਖ਼ਿਲਾਫ਼ FIR ਦਰਜ ਹੋਣ ਮਗਰੋਂ ਦੋਸ਼ੀ ਅਧਿਆਪਕ ਨੇ ਸਫਾਈ ਦਿੱਤੀ ਹੈ ਕਿ ਜੋ ਵੀਡੀਓ ਵਾਇਰਲ ਹੋਈ ਹੈ, ਉਸ ਨਾਲ ਛੇੜਛਾੜ ਕੀਤੀ ਗਈ ਹੈ।

ਇਹ ਵੀ ਪੜ੍ਹੋ- ਤੈਸ਼ 'ਚ ਆਏ ਪਤੀ ਨੇ ਪਤਨੀ ਸਣੇ ਕੀਤਾ ਵੱਡਾ ਕਾਂਡ, 5 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਕੀ ਹੈ ਪੂਰਾ ਮਾਮਲਾ

ਜ਼ਿਕਰਯੋਗ ਹੈ ਕਿ ਇਹ ਵਾਇਰਲ ਵੀਡੀਓ ਮੁਜ਼ੱਫਰਨਗਰ ਜ਼ਿਲ੍ਹੇ ਦੇ ਮੰਸੂਰਪੁਰ ਥਾਣੇ ਖੇਤਰ ਦੇ ਇਕ ਨਿੱਜੀ ਸਕੂਲ ਦੀ ਦੱਸੀ ਜਾ ਰਹੀ ਹੈ। ਅਜਿਹਾ ਦੋਸ਼ ਹੈ ਕਿ ਸਕੂਲ ਦੀ ਦੂਜੀ ਜਮਾਤ 'ਚ ਪੜ੍ਹਨ ਵਾਲੇ ਇਕ ਵਿਦਿਆਰਥੀ ਨੂੰ ਸ਼ੁੱਕਰਵਾਰ ਨੂੰ ਉਸਦੀ ਅਧਿਆਪਿਕਾ ਦੇ ਆਦੇਸ਼ 'ਤੇ ਉਸਦੀ ਜਮਾਤ ਦੇ ਦੂਜੇ ਵਿਦਿਆਰਥੀਆਂ ਵੱਲੋਂ ਚਪੇੜਾਂ ਮਰਵਾਈਆਂ ਗਈਆਂ। ਇਹ ਵੀ ਦੋਸ਼ ਹੈ ਕਿ ਵੀਡੀਓ 'ਚ ਇਕ ਵਿਸ਼ੇਸ਼ ਭਾਈਚਾਰੇ ਦੇ ਖਿਲਾਫ ਇਤਰਾਜ਼ਯੋਗ ਟਿੱਪਣੀ ਕੀਤੀ ਗਈਹੈ। ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਤੇ ਨੋਟਿਸ ਲੈਂਦੇ ਹੋਏ ਪੁਲਸ ਅਧਿਕਾਰੀ ਰਵੀ ਸ਼ੰਕਰ ਨੇ ਦੱਸਿਆ ਕਿ ਵੀਡੀਓ ਦੀ ਜਾਂਚ ਪਹਿਲੇ ਨਜ਼ਰ 'ਚ ਇਹ ਸਾਹਮਣੇ ਆਇਆ ਹੈ ਕਿ ਸਕੂਲ ਦਾ ਕੰਮ ਪੂਰਾ ਨਾ ਕਰਨ 'ਤੇ ਵਿਦਿਆਰਥੀ ਦੀ ਕੁੱਟਮਾਰ ਕੀਤੀ ਜਾ ਰਹੀਹੈ ਅਤੇ ਵੀਡੀਓ 'ਚ ਕੋਈ ਇਤਰਾਜ਼ਯੋਗ ਗੱਲ ਨਹੀਂ ਆਖੀ ਗਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Tanu

This news is Content Editor Tanu