ਲਖੀਮਪੁਰ ਖੀਰੀ ਮਾਮਲੇ 'ਚ ਵੱਡੀ ਕਾਰਵਾਈ, ਭਾਜਪਾ ਮੰਤਰੀ ਅਜੇ ਮਿਸ਼ਰਾ ਅਤੇ ਬੇਟੇ ਖ਼ਿਲਾਫ਼ ਐੱਫ. ਆਈ. ਆਰ. ਦਰਜ

10/04/2021 9:12:07 AM

ਲਖੀਮਪੁਰ ਖੀਰੀ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਕਿਸਾਨਾਂ 'ਤੇ ਗੱਡੀ ਚੜ੍ਹਾਉਣ ਦੇ ਦੋਸ਼ ਹੇਠ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਉਨ੍ਹਾਂ ਦੇ ਪੁੱਤਰ ਅਸ਼ੀਸ਼ ਮਿਸ਼ਰਾ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਵਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਅਜੇ ਮਿਸ਼ਰਾ ਅਤੇ ਉਨ੍ਹਾਂ ਦੇ ਬੇਟੇ ਆਸ਼ੀਸ਼ ਖ਼ਿਲਾਫ਼ ਤਿਕੋਣੀਆ ਥਾਣੇ 'ਚ ਐੱਫ. ਆਈ. ਆਰ. ਦਰਜ ਹੋਈ ਹੈ।

ਇਹ ਵੀ ਪੜ੍ਹੋ : ਚੰਨੀ-ਸਿੱਧੂ ਵਿਚਾਲੇ ਫਿਲਹਾਲ ਯੁੱਧ ਵਿਰਾਮ, ਅੰਦਰਖ਼ਾਤੇ ਦਬਦਬੇ ਦੀ ਜੰਗ ਜਾਰੀ

ਦੱਸਣਯੋਗ ਹੈ ਕਿ ਉਸ 'ਤੇ ਇਹ ਦੋਸ਼ ਲੱਗੇ ਸਨ ਕਿ ਜਿਸ ਸਮੇਂ ਕਿਸਾਨ ਪ੍ਰਦਰਸ਼ਨ ਕਰ ਰਹੇ ਸਨ, ਉਸ ਸਮੇਂ ਉਨ੍ਹਾਂ ਨੂੰ ਗੱਡੀ ਨਾਲ ਕੁਚਲ ਦਿੱਤਾ ਗਿਆ। ਇਸ ਦੌਰਾਨ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋਈ ਸੀ। ਲਖੀਮਪੁਰ 'ਚ ਹਾਲਾਤ ਲਗਾਤਾਰ ਤਣਾਅਪੂਰਨ ਬਣੇ ਹੋਏ ਹਨ ਅਤੇ ਇੰਟਰਨੈੱਟ ਸੇਵਾਵਾਂ ਵੀ ਬੰਦ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 24 ਆਈ. ਏ. ਐੱਸ ਤੇ 12 ਪੀ. ਸੀ. ਐੱਸ ਅਧਿਕਾਰੀਆਂ ਦੇ ਤਬਾਦਲੇ

ਦੂਜੇ ਪਾਸੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੇ ਕਿਸਾਨਾਂ 'ਤੇ ਗੱਡੀ ਚੜ੍ਹਾਉਣ ਦੇ ਦੋਸ਼ਾਂ ਨੂੰ ਖਾਰਜ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਬੇਟਾ ਆਸ਼ੀਸ਼ ਘਟਨਾ ਦੇ ਸਮੇਂ ਘਟਨਾ ਸਥਾਨ 'ਤੇ ਮੌਜੂਦ ਨਹੀਂ ਸੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita