ਸਿੱਖਾਂ ''ਤੇ ਵਿਵਾਦਿਤ ਬਿਆਨ ਦੇਣ ਦੇ ਮਾਮਲੇ ''ਚ ਕੰਗਨਾ ਰਣੌਤ ਖ਼ਿਲਾਫ਼ FIR ਦਰਜ
Tuesday, Nov 23, 2021 - 07:58 PM (IST)
ਮੁੰਬਈ - ਸਿੱਖ ਸਮੁਦਾਏ ਦੇ ਵਿਰੁੱਧ ਸੋਸ਼ਲ ਮੀਡੀਆ 'ਤੇ ਪਾਈ ਗਈ ਇੱਕ ਪੋਸਟ ਵਿੱਚ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕਰਨ 'ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਮੁੰਬਈ ਦੇ ਖਾਰ ਥਾਣੇ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਦਮਦਮੀ ਟਕਸਾਲ ਦਫ਼ਤਰ ਦੁਆਰਾ ਅੱਜ ਇੱਥੇ ਜਾਰੀ ਬਿਆਨ ਵਿੱਚ ਦੱਸਿਆ ਕਿ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਦੇ ਅਗਵਾਈ ਵਿੱਚ ਸ਼੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਸੰਧੂ ਨਿਵਾਸੀ ਮੁਲੁਡ ਮੁੰਬਈ ਵੱਲੋਂ ਦਰਜ ਕਰਵਾਈ ਗਈ ਐੱਫ.ਆਈ.ਆਰ. ਕ੍ਰਮਾਂਕ 253 ਵਿੱਚ ਕੰਗਨਾ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਧਾਰਾ 295ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਿੱਖ ਸਮੁਦਾਏ ਦੇ ਲੋਕਾਂ ਨੇ ਕੰਗਨਾ ਦੇ ਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਵੀ ਕੀਤਾ।
ਭਾਈ ਸਿੱਧੂ ਸਮੇਤ ਸਿੱਖ ਭਾਈਚਾਰੇ ਦੇ ਨੇਤਾਵਾਂ ਨੇ ਸਮਾਜ ਵਿੱਚ ਨਫ਼ਰਤ ਫੈਲਾਉਣ ਲਈ ਰਣੌਤ ਨੂੰ ਮੁੰਬਈ ਤੋਂ ਤੜੀਪਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੰਗਨਾ ਨਾ ਸਿਰਫ ਸਿੱਖਾਂ ਸਗੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਦੇ ਖ਼ਿਲਾਫ਼ ਵੀ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕਰ ਚੁੱਕੀ ਹੈ। ਕੱਲ ਹੀ ਅਕਾਲੀ ਦਲ ਦੇ ਨੇਤਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਸੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।