ਪ੍ਰਦੂਸ਼ਣ ਫੈਲਾਉਣ ਵਾਲੇ 567 ਲੋਕਾਂ 'ਤੇ FIR, 10 ਨੂੰ ਭੇਜਿਆ ਗਿਆ ਜੇਲ

11/06/2019 7:33:43 PM

ਨਵੀਂ ਦਿੱਲੀ — ਦਿੱਲੀ ਦੀ ਸਾਊਥ ਐੱਮ.ਸੀ.ਡੀ. ਨੇ ਪ੍ਰਦੂਸ਼ਣ ਫੈਲਾਉਣ ਵਾਲੇ ਲੋਕਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਐੱਮ.ਸੀ.ਡੀ. ਨੇ 567 ਲੋਕਾਂ 'ਤੇ ਐੱਫ.ਆਈ.ਆਰ. ਦਰਜ ਕਰਵਾਈ ਹੈ, ਜਿਸ ਤੋਂ ਬਾਅਦ 10 ਲੋਕਾਂ ਨੂੰ ਜੇਲ ਭੇਜਿਆ ਜਾ ਚੁੱਕਾ ਹੈ।ਦੱਸ ਦੇਈਏ ਕਿ ਜਸਟਿਸ ਅਰੁਣ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਸੁਪਰੀਮ ਕੋਰਟ ਦੀ ਬੈਂਚ ਨੇ ਬੁੱਧਵਾਰ ਨੂੰ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਣਵਾਈ ਕੀਤੀ। ਇਸ ਦੌਰਾਨ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਦਾਲਤ 'ਚ ਪਹੁੰਚੇ। ਅਧਿਕਾਰੀਆ ਨੂੰ ਫਟਕਾਰ ਲਗਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਹ ਕਰੋੜਾਂ ਲੋਕਾਂ ਦੇ ਜੀਵਨ ਅਤੇ ਮੌਤ ਦਾ ਸਵਾਲ ਹੈ। ਅਸੀਂ ਇਸ ਦੇ ਲਈ ਸਰਕਾਰ ਨੂੰ ਜ਼ਿੰਮੇਵਾਰ ਬਣਾਉਂਦੇ ਹਾਂ।

ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਵੀ ਦਿੱਲੀ-ਐੱਨ. ਸੀ. ਆਰ 'ਚ ਪ੍ਰਦੂਸ਼ਣ ਨੂੰ ਲੈ ਸਖਤ ਰਵੱਈਆ ਅਪਣਾਇਆ ਹੋਇਆ ਹੈ। ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਹੈ ਅਤੇ ਕਿਹਾ ਹੈ ਕਿ ਉਡਾਣਾ ਨੂੰ ਡਾਇਵਰਟ ਕੀਤਾ ਜਾ ਰਿਹਾ ਹੈ ਅਤੇ ਲੋਕ ਆਪਣੇ ਘਰਾਂ 'ਚ ਵੀ ਸੁਰੱਖਿਅਤ ਨਹੀਂ ਹਨ।
 


Inder Prajapati

Content Editor

Related News