ਮਥੁਰਾ: ਯਮੁਨਾ ਐਕਸਪ੍ਰੈਸਵੇਅ ''ਤੇ ਅੱਗ ਦਾ ਗੋਲਾ ਬਣੀ ਸਵਾਰੀਆਂ ਨਾਲ ਭਰੀ ਬੱਸ, 40 ਯਾਤਰੀ ਸਨ ਸਵਾਰ

Saturday, Nov 14, 2026 - 10:07 AM (IST)

ਮਥੁਰਾ: ਯਮੁਨਾ ਐਕਸਪ੍ਰੈਸਵੇਅ ''ਤੇ ਅੱਗ ਦਾ ਗੋਲਾ ਬਣੀ ਸਵਾਰੀਆਂ ਨਾਲ ਭਰੀ ਬੱਸ, 40 ਯਾਤਰੀ ਸਨ ਸਵਾਰ

ਮਥੁਰਾ : ਯਮੁਨਾ ਐਕਸਪ੍ਰੈਸਵੇਅ 'ਤੇ ਸ਼ਨੀਵਾਰ ਦੇਰ ਰਾਤ ਰਾਇਆ ਕੱਟ ਪੁਲ ਨੇੜੇ ਇੱਕ ਚੱਲਦੀ ਬੱਸ ਨੂੰ ਭਿਆਨਕ ਅੱਗ ਲੱਗ ਗਈ। ਬੱਸ ਵਿੱਚੋਂ ਅੱਗ ਦੀਆਂ ਲਪਟਾਂ ਉੱਠਦੀਆਂ ਦੇਖ ਯਾਤਰੀਆਂ ਨੇ ਚੀਕ-ਚਿਹਾੜਾ ਪਾ ਦਿੱਤਾ। ਜਿਸ ਸਮੇਂ ਘਟਨਾ ਵਾਪਰੀ, ਉਦੋਂ ਬੱਸ ਵਿੱਚ ਲਗਭਗ 40 ਯਾਤਰੀ ਸਵਾਰ ਸਨ। ਇਸ ਦੌਰਾਨ ਯਾਤਰੀ ਭੱਜ ਕੇ ਆਪਣੀਆਂ ਜਾਨਾਂ ਬਚਾਉਣ ਵਿੱਚ ਕਾਮਯਾਬ ਰਹੇ। 

ਇਹ ਵੀ ਪੜ੍ਹੋ: ਇਸ ਦਿਨ ਜੇਲ੍ਹ 'ਚੋਂ ਬਾਹਰ ਆ ਸਕਦੇ ਨੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਸਸਕਾਰ ਲਈ ਤੈਅ ਹੋਈ ਤਾਰੀਖ

ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਲਗਭਗ ਡੇਢ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਹਾਦਸੇ ਵਿੱਚ ਬੱਸ ਅਤੇ ਯਾਤਰੀਆਂ ਦਾ ਸਮਾਨ ਸੜ ਗਿਆ। ਖੁਸ਼ਕਿਸਮਤੀ ਨਾਲ ਸਾਰੇ ਯਾਤਰੀਆਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਪੁਲਸ ਦੇ ਅਨੁਸਾਰ, ਪੁਲਸ ਰਿਸਪਾਂਸ ਵਹੀਕਲ (PRV) 5840 ਨੂੰ ਸ਼ਨੀਵਾਰ ਸਵੇਰੇ ਲਗਭਗ 1:38 ਵਜੇ ਘਟਨਾ ਬਾਰੇ ਜਾਣਕਾਰੀ ਮਿਲੀ। ਰਾਇਆ ਥਾਣਾ ਖੇਤਰ ਦੇ ਅਧੀਨ ਇੱਕ ਪੁਲ 'ਤੇ ਬੱਸ ਨੂੰ ਅੱਗ ਲੱਗ ਗਈ।

ਇਹ ਵੀ ਪੜ੍ਹੋ: CM ਵਿਜੇ ਦੀ ਸੁਰੱਖਿਆ ’ਚ ਸੰਨ੍ਹ! ਪੁਲਸ ਦਾ ਘੇਰਾ ਤੋੜ ਉਨ੍ਹਾਂ ਕੋਲ ਪੁੱਜਾ ਅਣਪਛਾਤਾ ਵਿਅਕਤੀ

ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਇੰਸਪੈਕਟਰ ਇੰਚਾਰਜ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ। ਅੱਗ ਬੁਝਾਊ ਗੱਡੀਆਂ ਜਲਦੀ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਲਗਭਗ ਡੇਢ ਘੰਟੇ ਦੀ ਲਗਾਤਾਰ ਕੋਸ਼ਿਸ਼ ਤੋਂ ਬਾਅਦ ਫਾਇਰ ਫਾਈਟਰਜ਼ ਨੇ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ।

ਇਹ ਵੀ ਪੜ੍ਹੋ: ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ, ਮਸ਼ੀਨ ਨਾਲ ਗਿਣਨੇ ਪੈਣਗੇ ਪੈਸੇ! ਬਾਬਾ ਵੇਂਗਾ ਨੇ ਕਰ'ਤੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News