ਆਂਧਰਾ ਪ੍ਰਦੇਸ਼ ''ਚ ਅੱਗ ਦਾ ਗੋਲਾ ਬਣੀ ਯਾਤਰੀ ਬੱਸ, ਡਰਾਈਵਰ ਨੇ ਇੰਝ ਬਚਾਈ 36 ਲੋਕਾਂ ਦੀ ਜਾਨ
Friday, May 15, 2026 - 03:32 PM (IST)
ਨੈਸ਼ਨਲ ਡੈਸਕ : ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਤੋਂ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਸੁਣ ਤੁਹਾਡੇ ਹੋਸ਼ ਉੱਡ ਜਾਣਗੇ। ਇਥੋਂ ਦੇ ਭੀਮਾਵਰਮ ਪਿੰਡ ਦੇ ਚੌਰਾਹੇ 'ਤੇ ਇਕ ਯਾਤਰੀਆਂ ਨਾਲ ਭਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਘਟਨਾ ਦੌਰਾਨ ਬੱਸ ਦੇ ਡਰਾਈਵਰ ਨੇ ਚੌਕਸੀ ਵਰਤਦੇ ਹੋਏ ਬੱਸ ਵਿਚ ਮੌਜੂਦ ਸਾਰੀਆਂ 36 ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਇਸ ਤਰ੍ਹਾਂ ਇਕ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ।
ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ
ਪੁਲਸ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਬੱਸ ਹੈਦਰਾਬਾਦ ਤੋਂ ਤਿਰੂਪਤੀ ਜਾ ਰਹੀ ਸੀ। ਡਰਾਈਵਰ ਨੇ ਸਫ਼ਰ ਦੌਰਾਨ ਇੰਜਣ ਵਿੱਚੋਂ ਧੂੰਆਂ ਨਿਕਲਦਾ ਦੇਖ ਲਿਆ, ਜਿਸ ਤੋਂ ਬਾਅਦ ਉਸ ਨੇ ਬੱਸ ਰੋਕ ਦਿੱਤੀ। ਡਰਾਈਵਰ ਨੇ ਸਾਰੇ ਯਾਤਰੀਆਂ ਨੂੰ ਇਸ ਸਬੰਧ ਵਿਚ ਸੁਚੇਤ ਕੀਤਾ ਅਤੇ ਉਨ੍ਹਾਂ ਨੂੰ ਤੁਰੰਤ ਬੱਸ ਤੋਂ ਉਤਰਨ ਲਈ ਕਿਹਾ। ਮਿੰਟਾਂ ਦੇ ਅੰਦਰ ਹੀ ਅੱਗ ਦੀਆਂ ਲਪਟਾਂ ਨੇ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਉਹ ਸੜ ਕੇ ਸੁਆਹ ਹੋ ਗਈ। ਹਾਦਸੇ ਵਿੱਚ ਕੋਈ ਵੀ ਯਾਤਰੀ ਜ਼ਖਮੀ ਨਹੀਂ ਹੋਇਆ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
