ਦਿੱਲੀ ''ਚ ਕੋਚਿੰਗ ਸੰਸਥਾ ''ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ

06/15/2023 1:50:58 PM

ਨਵੀਂ ਦਿੱਲੀ (ਭਾਸ਼ਾ)- ਉੱਤਰ ਪੱਛਮੀ ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਵੀਰਵਾਰ ਨੂੰ ਇਕ ਕੋਚਿੰਗ ਸੰਸਥਾ 'ਚ ਅੱਗ ਲੱਗ ਗਈ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਡਾਇਰੈਕਟਰ ਅਤੁਲ ਗਰਗ ਨੇ ਕਿਹਾ ਕਿ ਅੱਗ ਲੱਗਣ ਦੀ ਸੂਚਨਾ ਦੁਪਹਿਰ 12.27 ਵਜੇ ਮਿਲੀ ਅਤੇ ਕੁੱਲ 11 ਫਾਇਰ ਬ੍ਰਿਗੇਡ ਗੱਡੀਆਂ ਨੂੰ ਕੰਮ 'ਤੇ ਲਗਾਇਆ ਗਿਆ।

ਫਾਇਰ ਬ੍ਰਿਗੇਡ ਵਿਭਾਗ ਵਲੋਂ ਸਾਂਝੀ ਕੀਤੀ ਗਈ ਇਕ ਵੀਡੀਓ 'ਚ ਲੋਕਾਂ ਜ਼ਿਆਦਾਤਰ ਵਿਦਿਆਰਥੀਆਂ ਨੂੰ ਖਿੜਕੀਆਂ ਦੇ ਮਾਧਿਅਮ ਨਾਲ ਫਾਇਰ ਬ੍ਰਿਗੇਡ ਕਰਮਚਾਰੀਆਂ ਵਲੋਂ ਬਚਾਏ ਜਾਂਦੇ ਦੇਖਿਆ ਜਾ ਸਕਦਾ ਹੈ। ਅਧਿਕਾਰੀਆਂ ਨੇ ਕਿਹਾ ਕਿ ਅੱਗ ਬੁਝਾਉਣ ਦੀ ਮੁਹਿੰਮ ਜਾਰੀ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ।

DIsha

This news is Content Editor DIsha