ਅਹਿਮਦਾਬਾਦ ਹਸਪਤਾਲ ਅੱਗ: PM ਮੋਦੀ ਵਲੋਂ ਮ੍ਰਿਤਕ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

08/06/2020 10:42:01 AM

ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਹਿਮਦਾਬਾਦ ਦੇ ਇਕ ਪ੍ਰਾਈਵੇਟ ਹਸਪਤਾਲ ਦੇ ਆਈ. ਸੀ. ਯੂ. ਵਾਰਡ 'ਚ ਅੱਗ ਲੱਗਣ ਦੀ ਘਟਨਾ 'ਤੇ ਦੁੱਖ ਜਤਾਇਆ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਰਾਹਤ ਫੰਡ 'ਚੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2-2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਅੱਗ ਲੱਗਣ ਦੀ ਘਟਨਾ 'ਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦਿੱਤੇ ਜਾਣਗੇ। 

PunjabKesari

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਅਤੇ ਅਹਿਮਦਾਬਾਦ ਦੀ ਮੇਅਰ ਬਿਜਲ ਪਟੇਲ ਨਾਲ ਇਸ ਸਿਲਸਿਲੇ 'ਚ ਗੱਲ ਕੀਤੀ ਅਤੇ ਹਾਲਾਤ ਦਾ ਜਾਇਜ਼ਾ ਲਿਆ। ਦੱਸ ਦੇਈਏ ਕਿ ਅਹਿਮਦਾਬਾਦ 'ਚ ਨਵਰੰਗਪੁਰ ਇਲਾਕੇ ਦੇ ਪ੍ਰਾਈਵੇਟ ਹਸਪਤਾਲ ਦੇ ਆਈ. ਸੀ. ਯੂ. ਵਾਰਡ 'ਚ ਤੜਕੇ ਅੱਗ ਲੱਗ ਗਈ, ਜਿਸ 'ਚ 8 ਲੋਕਾਂ ਦੀ ਮੌਤ ਹੋ ਗਈ। ਇਸ ਹਸਪਤਾਲ 'ਚ ਕੋਵਿਡ-19 ਦੇਮਰੀਜ਼ਾਂ ਦੇ ਇਲਾਜ ਕੀਤਾ ਜਾ ਰਿਹਾ ਸੀ। 

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਅਹਿਮਦਾਬਾਦ ਦੇ ਹਸਪਤਾਲ 'ਚ ਲੱਗੀ ਅੱਗ ਦੀ ਘਟਨਾ ਤੋਂ ਮਨ ਦੁਖੀ ਹੋ ਗਿਆ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ। ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਰੂਪਾਨੀ ਅਤੇ ਮੇਅਰ ਪਟੇਲ ਨਾਲ ਗੱਲ ਕਰ ਕੇ ਉਨ੍ਹਾਂ ਨੇ ਮੌਜੂਦਾ ਸਥਿਤੀ ਦੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਪ੍ਰਭਾਵਿਤ ਲੋਕਾਂ ਨੂੰ ਹਰਸੰਭਵ ਮਦਦ ਪਹੁੰਚਾਈ ਜਾ ਰਹੀ ਹੈ। ਸਥਾਨਕ ਅਧਿਕਾਰੀਆਂ ਮੁਤਾਬਕ ਹਸਪਤਾਲ 'ਚ ਕੋਵਿਡ-19 ਦੇ ਕਰੀਬ 40 ਹੋਰ ਮਰੀਜ਼ਾਂ ਨੂੰ ਬਚਾ ਲਿਆ ਗਿਆ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਇਕ ਹੋਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। 

PunjabKesari
ਇਹ ਵੀ ਪੜ੍ਹੋ: ਅਹਿਮਦਾਬਾਦ : ਕੋਰੋਨਾ ਇਲਾਜ ਵਾਲੇ ਹਸਪਤਾਲ 'ਚ ਲੱਗੀ ਅੱਗ, 8 ਮਰੀਜ਼ਾਂ ਦੀ ਮੌਤ


Tanu

Content Editor

Related News