ਵਾਰਾਣਸੀ ਅੰਤਰਰਾਸ਼ਟਰੀ ਹਵਾਈ ਅੱਡੇ ''ਤੇ ਲੱਗੀ ਅੱਗ

Monday, Nov 19, 2018 - 11:48 AM (IST)

ਵਾਰਾਣਸੀ ਅੰਤਰਰਾਸ਼ਟਰੀ ਹਵਾਈ ਅੱਡੇ ''ਤੇ ਲੱਗੀ ਅੱਗ

ਵਾਰਾਣਸੀ— ਉੱਤਰ ਪ੍ਰਦੇਸ਼ 'ਚ ਵਾਰਾਣਸੀ ਦੇ ਲਾਲ ਬਹਾਦੁਰ ਸ਼ਾਸ਼ਤਰੀ ਅੰਤਰਰਾਸ਼ਟਰੀ ਹਵਾਈ ਅੱਡਾ ਸਥਿਤ ਏਅਰ ਇੰਡੀਆ ਦੇ ਇਕ ਬੁਕਿੰਗ ਕਾਉਂਟਰ 'ਚ ਸੋਮਵਾਰ ਨੂੰ ਅੱਗ ਲੱਗਣ ਨਾਲ ਭਾਜੜ ਮੱਚ ਗਈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਹਵਾਈ ਅੱਡੇ ਦੇ ਮੁੱਖ ਟਰਮਿਨਲ ਭਵਨ ਦੇ ਮੇਨ ਗੇਟ ਨੇੜੇ ਸਥਿਤ ਬੁਕਿੰਗ ਕਾਉਂਟਰ 'ਚ ਅਚਾਨਕ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ। ਇਸ ਘਟਨਾ 'ਚ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅੱਗ ਨਾਲ ਕੰਪਿਊਟਰ ਤੇ ਕੁਝ ਦਸਤਾਵੇਜ਼ ਸੜ ਗਏ ਹਨ। ਬਿਜਲੀ ਦੇ ਸ਼ਾਰਟ ਸਰਕਿਟ ਹੋਣ ਕਾਰਨ ਅੱਗ ਲੱਗਣ ਦਾ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ ਪਰ ਜਾਂਚ ਤੋਂ ਬਾਅਦ ਹੀ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।


author

Inder Prajapati

Content Editor

Related News