ਕੋਲਕਾਤਾ ’ਚ ਇਕ ਡਰੱਗ ਪਲਾਂਟ ’ਚ ਲੱਗੀ ਅੱਗ
Sunday, Aug 03, 2025 - 01:41 AM (IST)

ਕੋਲਕਾਤਾ -ਦੱਖਣੀ ਕੋਲਕਾਤਾ ਦੇ ਬੋਂਡਲ ਗੇਟ ਇਲਾਕੇ ਵਿਚ ਸਥਿਤ ‘ਡੇਜ਼ ਮੈਡੀਕਲ’ ਦੇ ਡਰੱਗ ਪਲਾਂਟ ਵਿਚ ਸ਼ਨੀਵਾਰ ਨੂੰ ਭਿਆਨਕ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸ਼ਾਮ 4 ਵਜੇ ਦੇ ਕਰੀਬ ਮਿਲੀ, ਜਿਸ ਤੋਂ ਬਾਅਦ 11 ਫਾਇਰ ਬ੍ਰਿਗੇਡ ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ।
ਇਕ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਕਿਸੇ ਦੇ ਫਸੇ ਹੋਣ ਜਾਂ ਮਾਰੇ ਜਾਣ ਦੀ ਕੋਈ ਰਿਪੋਰਟ ਨਹੀਂ ਹੈ। ਹਾਲਾਂਕਿ, ਉਸਨੇ ਅੱਗੇ ਕਿਹਾ ਕਿ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਸਮੇਂ ਇਕ ਫਾਇਰ ਫਾਈਟਰ ਬੇਹੋਸ਼ ਹੋ ਗਿਆ ਅਤੇ ਉਸਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ।