ਇੰਦੌਰ ਦੇ ਗੋਲਡਨ ਗੇਟ ਹੋਟਲ 'ਚ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਗੱਡੀਆਂ

Monday, Oct 21, 2019 - 10:48 AM (IST)

ਇੰਦੌਰ ਦੇ ਗੋਲਡਨ ਗੇਟ ਹੋਟਲ 'ਚ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਗੱਡੀਆਂ

ਇੰਦੌਰ— ਮੱਧ ਪ੍ਰਦੇਸ਼ ਦੇ ਸ਼ਹਿਰ ਇੰਦੌਰ ਦੇ ਵਿਜੇ ਨਗਰ ਖੇਤਰ ਵਿਚ ਸਥਿਤ ਗੋਲਡਨ ਗੇਟ ਹੋਟਲ 'ਚ ਸੋਮਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਘਟਨਾ ਤੋਂ ਬਾਅਦ 'ਚ ਅਫੜਾ-ਦਫੜੀ ਮਚ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਜਾਣਕਾਰੀ ਮੁਤਾਬਕ ਹੋਟਲ 'ਚ ਮੌਜੂਦ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਿਟ ਦੀ ਵਜ੍ਹਾ ਕਰ ਕੇ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਹੋਟਲ ਦਾ ਜ਼ਿਆਦਾਤਰ ਹਿੱਸਾ ਲੱਕੜ ਦਾ ਬਣਿਆ ਹੋਇਆ ਸੀ, ਜਿਸ ਦੀ ਵਜ੍ਹਾ ਕਰ ਕੇ ਅੱਗ ਬਹੁਤ ਤੇਜ਼ੀ ਨਾਲ ਫੈਲ ਗਈ।


author

Tanu

Content Editor

Related News