ਦਿੱਲੀ ਦੀ ਬਹੁ-ਮੰਜ਼ਿਲਾ ਪਾਰਕਿੰਗ ਵਾਲੀ ਥਾਂ 'ਚ ਲੱਗੀ ਭਿਆਨਕ ਅੱਗ, 21 ਕਾਰਾਂ ਸੜ ਕੇ ਸੁਆਹ

Monday, Dec 26, 2022 - 04:20 PM (IST)

ਦਿੱਲੀ ਦੀ ਬਹੁ-ਮੰਜ਼ਿਲਾ ਪਾਰਕਿੰਗ ਵਾਲੀ ਥਾਂ 'ਚ ਲੱਗੀ ਭਿਆਨਕ ਅੱਗ, 21 ਕਾਰਾਂ ਸੜ ਕੇ ਸੁਆਹ

ਨਵੀਂ ਦਿੱਲੀ- ਦਿੱਲੀ ਦੇ ਸੁਭਾਸ਼ ਨਗਰ ਇਲਾਕੇ 'ਚ ਸੋਮਵਾਰ ਸਵੇਰੇ ਇਕ ਬਹੁ-ਮੰਜ਼ਿਲਾ ਪਾਰਕਿੰਗ ਵਾਲੀ ਥਾਂ 'ਚ ਅੱਗ ਲੱਗ ਜਾਣ ਕਾਰਨ 21 ਕਾਰ ਸੜ ਕੇ ਸੁਆਹ ਹੋ ਗਈਆਂ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅੱਗ ਲੱਗਣ ਦੀ ਸਟੀਕ ਵਜ੍ਹਾ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਇਕ ਵਿਅਕਤੀ ਦਾ ਜ਼ਿਕਰ ਕੀਤਾ, ਜਿਸ ਨੂੰ ਸੀ. ਸੀ. ਟੀ. ਵੀ. ਫੁਟੇਜ 'ਚ ਪਾਰਕਿੰਗ ਵਾਲੀ ਥਾਂ 'ਤੇ ਸ਼ੱਕੀ ਹਲਾਤਾਂ 'ਚ ਵੇਖਿਆ ਜਾ ਸਕਦਾ ਹੈ।

ਅਧਿਕਾਰੀ ਨੇ ਦੱਸਿਆ ਕਿ ਸ਼ੱਕੀ ਦੀ ਪਛਾਣ ਕਰ ਲਈ ਗਈ ਹੈ। ਘਟਨਾ ਦੀ ਸਟੀਕ ਵਜ੍ਹਾ ਦਾ ਪਤਾ ਲਾਉਣ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਾਂਚ ਜਾਰੀ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ ਕਰੀਬ 4 ਵਜੇ ਮਿਲੀ ਅਤੇ ਮੌਕੇ 'ਤੇ 6 ਫਾਇਰ ਬ੍ਰਿਗੇਡ ਵਾਹਨ ਭੇਜੇ ਗਏ। ਫਾਇਰ ਬ੍ਰਿਗੇਡ ਸੇਵਾ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅੱਗ 'ਤੇ ਸਵੇਰੇ 6.10 ਵਜੇ ਤੱਕ ਕਾਬੂ ਪਾ ਲਿਆ ਗਿਆ ਅਤੇ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।


author

Tanu

Content Editor

Related News