ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫਤਰ 'ਚ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਗੱਡੀਆਂ

Monday, Jan 20, 2020 - 10:17 AM (IST)

ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫਤਰ 'ਚ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਗੱਡੀਆਂ

ਨਵੀਂ ਦਿੱਲੀ— ਸੋਮਵਾਰ ਭਾਵ ਅੱਜ ਦਿੱਲੀ ਟਰਾਂਸਪੋਰਟ ਦਫਤਰ ਵਿਚ ਅੱਗ ਲੱਗ ਗਈ। ਇਹ ਦਫਤਰ ਸਿਵਲ ਲਾਈਨਜ਼ ਵਿਖੇ ਸਥਿਤ ਹੈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਦਫਤਰ ਅੰਦਰਲਾ ਸਾਮਾਨ ਸੜ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਅੱਗ ਬੁਝਾਉਣ ਲਈ ਮੌਕੇ 'ਤੇ 8 ਫਾਇਰ ਬ੍ਰਿਗੇਡ ਗੱਡੀਆਂ ਪੁੱਜ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇੱਥੇ ਦੱਸ ਦੇਈਏ ਕਿ ਦਿੱਲੀ 'ਚ ਆਏ ਦਿਨ ਇਮਾਰਤਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤੰਗ ਗਲੀਆਂ ਹੋਣ ਕਰ ਕੇ ਅੱਗ ਬੁਝਾਉਣ 'ਚ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿਛਲੇ ਮਹੀਨੇ ਹੀ ਅਨਾਜ ਮੰਡੀ ਇਲਾਕੇ ਦੀ ਇਕ ਇਮਾਰਤ 'ਚ ਅੱਗ ਲੱਗਣ ਕਾਰਨ ਕਰੀਬ 50 ਲੋਕਾਂ ਦੀ ਮੌਤ ਹੋ ਗਈ ਸੀ।


author

Tanu

Content Editor

Related News