ਲਖਨਊ ਦੇ ਹੋਟਲ ’ਚ ਲੱਗੀ ਭਿਆਨਕ ਅੱਗ, ਹੁਣ ਤੱਕ 18 ਲੋਕਾਂ ਨੂੰ ਬਚਾਇਆ ਗਿਆ
Monday, Sep 05, 2022 - 10:02 AM (IST)
ਲਖਨਊ- ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ’ਚ ਹਜਰਤਗੰਜ ਇਲਾਕੇ ’ਚ ਸਥਿਤ ਇਕ ਹੋਟਲ ’ਚ ਸੋਮਵਾਰ ਸਵੇਰੇ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਸ਼ਹਿਰ ਦੇ ਮੁੱਖ ਬਾਜ਼ਾਰ ਹਜਰਤਗੰਜ ਥਾਣਾ ਖੇਤਰ ’ਚ ਮਹਾਤਮਾ ਗਾਂਧੀ ਮਾਰਗ ’ਤੇ ਸਥਿਤ ਹੋਟਲ ਲਿਵਾਨਾ ’ਚ ਸਵੇਰੇ ਅੱਗ ਲੱਗੀ। ਇਸ ਹੋਟਲ ਨੇੜੇ ਤਮਾਮ ਵੱਡੇ ਵਪਾਰਕ ਅਦਾਰੇ ਸਥਿਤ ਹਨ। ਅੱਗ ਲੱਗਣ ਨਾਲ ਪੂਰੇ ਇਲਾਕੇ ’ਚ ਅਫ਼ੜਾ-ਦਫ਼ੜੀ ਮਚ ਗਈ।
ਇਹ ਵੀ ਪੜ੍ਹੋ- ਹਨੂੰਮਾਨ ਦੇ ਭੇਸ 'ਚ ਨੱਚਦੇ ਹੋਏ ਨੌਜਵਾਨ ਦੀ ਸਟੇਜ 'ਤੇ ਹੀ ਹੋਈ ਮੌਤ, ਲੋਕ ਸਮਝਦੇ ਰਹੇ ਐਕਟਿੰਗ
ਸੂਚਨਾ ਮਿਲਣ ’ਤੇ ਪਹੁੰਚੇ ਫਾਇਰ ਬ੍ਰਿਗੇਡ ਅਤੇ ਪੁਲਸ ਫੋਰਸ ਦੇ ਜਵਾਨਾਂ ਨੇ ਅੱਗ ਬੁਝਾਉਣ ਦੀ ਤੁਰੰਤ ਕੋਸ਼ਿਸ਼ ਕਰ ਦਿੱਤੀ। ਪੁਲਸ ਨੇ ਹੋਟਲ ਦੇ ਅੰਦਰ ਫਸੇ ਕਰੀਬ 18 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਦੀ ਮਦਦ ਨਾਲ ਹੋਟਲ ਅੰਦਰ ਫਸੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ ਹੈ। ਹੋਟਲ ਅੰਦਰ ਧੂੰਏਂ ਦਾ ਗੁਬਾਰ ਹੈ। ਕਮਰਿਆਂ ’ਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਕਾਫੀ ਮੁਸ਼ੱਕਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਗੁਲਾਮ ਨਬੀ ਆਜ਼ਾਦ ਦਾ ਵੱਡਾ ਐਲਾਨ- ਨਵੀਂ ਪਾਰਟੀ ਬਣਾਵਾਂਗੇ, ਕਸ਼ਮੀਰੀ ਤੈਅ ਕਰਨਗੇ ਨਾਂ ਅਤੇ ਝੰਡਾ
ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਪਹੁੰਚ ਚੁੱਕੀਆਂ ਹਨ। ਤੀਜੀ ਮੰਜ਼ਿਲ ਦੀ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੌਕੇ ’ਤੇ ਕਰੀਬ 6 ਐਂਬੂਲੈਂਸ ਹੋਰ ਪਹੁੰਚ ਗਈਆਂ ਹਨ। ਇਸ ਦਰਮਿਆਨ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਘਟਨਾ ਨੂੰ ਆਪਣੇ ਧਿਆਨ ’ਚ ਲੈਂਦੇ ਹੋਏ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ- ‘ਹੱਲਾ ਬੋਲ ਰੈਲੀ’: ਮੋਦੀ ਸਰਕਾਰ ’ਤੇ ਰਾਹੁਲ ਦਾ ਸ਼ਬਦੀ ਹਮਲਾ, ਕਿਹਾ- ਜੇਕਰ ਅੱਜ ਨਾ ਖੜ੍ਹੇ ਹੋਏ ਤਾਂ ਦੇਸ਼ ਨਹੀਂ ਬਚੇਗਾ