ਦਿੱਲੀ ’ਚ 4 ਮੰਜ਼ਿਲਾ ਇਮਾਰਤ ’ਚ ਲੱਗੀ ਅੱਗ
Wednesday, Jul 02, 2025 - 12:40 AM (IST)

ਨਵੀਂ ਦਿੱਲੀ, (ਭਾਸ਼ਾ)- ਦਿੱਲੀ ਦੇ ਸੀਲਮਪੁਰ ਇਲਾਕੇ ਵਿਚ ਸੋਮਵਾਰ ਦੇਰ ਰਾਤ ਇਕ 4 ਮੰਜ਼ਿਲਾ ਇਮਾਰਤ ਵਿਚ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਅਧਿਕਾਰੀ ਮੁਤਾਬਕ, ਚੌਹਾਨ ਬਾਂਗਰ ਵਿਚ ਇਕ ਇਮਾਰਤ ਵਿਚ ਸਵੇਰੇ 2:32 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਅਧਿਕਾਰੀਆਂ ਨੇ ਅੱਗ ਬੁਝਾਉਣ ਲਈ 7 ਗੱਡੀਆਂ ਭੇਜੀਆਂ। ਅਧਿਕਾਰੀ ਨੇ ਦੱਸਿਆ ਕਿ ਇਮਾਰਤ ਦੀ ਜ਼ਮੀਨੀ ਮੰਜ਼ਿਲ ’ਤੇ ਇਕ ਜੀਨਸ ਦਾ ਸ਼ੋਅਰੂਮ ਹੈ ਅਤੇ ਬਾਕੀ ਮੰਜ਼ਿਲਾਂ ’ਤੇ ਲੋਕ ਰਹਿੰਦੇ ਹਨ। ਸਵੇਰੇ 8:05 ਵਜੇ ਤੱਕ ਅੱਗ ’ਤੇ ਕਾਬੂ ਪਾ ਲਿਆ ਗਿਆ।