ਰਿਹਾਇਸ਼ੀ ਇਮਾਰਤ ''ਚ ਲੱਗੀ ਭਿਆਨਕ ਅੱਗ

Tuesday, Oct 08, 2024 - 04:29 PM (IST)

ਰਿਹਾਇਸ਼ੀ ਇਮਾਰਤ ''ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ (ਭਾਸ਼ਾ)- ਉੱਤਰੀ-ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਇਲਾਕੇ ਵਿਚ ਮੰਗਲਵਾਰ ਸਵੇਰੇ ਇਕ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 10 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਫਾਇਰ ਸਰਵਿਸ (ਡੀਐੱਫਐੱਸ) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ਾਸਤਰੀ ਪਾਰਕ ਦੀ ਲੇਨ ਨੰਬਰ 3 'ਚ ਸਥਿਤ ਇਮਾਰਤ 'ਚ ਅੱਗ ਲੱਗਣ ਦੀ ਸੂਚਨਾ ਸਵੇਰੇ 9.30 ਵਜੇ ਮਿਲੀ ਅਤੇ ਪੰਜ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ। ਫਾਇਰ ਅਫਸਰ ਯਸ਼ਵੰਤ ਸਿੰਘ ਨੇ ਦੱਸਿਆ ਕਿ ਅੱਗ ਗਰਾਊਂਡ ਫਲੋਰ 'ਤੇ ਪਾਰਕਿੰਗ ਲਾਟ 'ਚ ਲੱਗੀ ਅਤੇ ਕੁਝ ਲੋਕ ਉਪਰਲੀ ਮੰਜ਼ਿਲ 'ਤੇ ਫਸ ਗਏ।

ਸਿੰਘ ਨੇ ਕਿਹਾ,''ਅੱਗ 'ਚ ਫਸੇ ਸਾਰੇ ਲੋਕਾਂ ਨੂੰ ਪੌੜੀਆਂ ਅਤੇ ਕਰੇਨ ਦੀ ਮਦਦ ਨਾਲ ਬਚਾਇਆ ਗਿਆ ਅਤੇ ਸਾਰੇ ਲੋਕ ਸੁਰੱਖਿਅਤ ਹਨ। ਅੱਗ ਵਿਚ ਕੁਝ ਦੋਪਹੀਆ ਵਾਹਨ ਅੰਸ਼ਕ ਤੌਰ 'ਤੇ ਸੜ ਗਏ।'' ਸਥਾਨਕ ਨਿਵਾਸੀ ਡਾਕਟਰ ਤਹਿਜ਼ੀਬ ਅਹਿਮਦ ਨੇ ਦੱਸਿਆ ਕਿ ਇਮਾਰਤ ਵਿਚ ਘੱਟੋ-ਘੱਟ 9 ਪਰਿਵਾਰ ਰਹਿੰਦੇ ਸਨ। ਉਨ੍ਹਾਂ ਕਿਹਾ,"ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਪੁਲਸ ਮੁਤਾਬਕ ਇਹ ਅੱਗ ਗਰਾਊਂਡ ਫਲੋਰ 'ਤੇ ਬਿਜਲੀ ਦੇ ਮੀਟਰ 'ਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਹੋਣ ਦਾ ਸ਼ੱਕ ਹੈ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News