ਪੁਣੇ ਦੇ ਗੋਦਾਮ ''ਚ ਲੱਗੀ ਅੱਗ, ਤਿੰਨ ਲੋਕ ਜਿਊਂਦੇ ਸੜੇ

Saturday, May 06, 2023 - 02:17 PM (IST)

ਪੁਣੇ ਦੇ ਗੋਦਾਮ ''ਚ ਲੱਗੀ ਅੱਗ, ਤਿੰਨ ਲੋਕ ਜਿਊਂਦੇ ਸੜੇ

ਪੁਣੇ (ਭਾਸ਼ਾ)- ਮਹਾਰਾਸ਼ਟਰ ਦੇ ਪੁਣੇ ਸ਼ਹਿਰ 'ਚ ਇਕ ਗੋਦਾਮ 'ਚ ਅੱਗ ਲੱਗਣ ਨਾਲ ਉੱਥੇ ਕੰਮ ਕਰਨ ਵਾਲੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਘਟਨਾ ਸ਼ੁੱਕਰਵਾਰ ਰਾਤ 11.30 ਵਜੇ ਪੁਣੇ ਸ਼ਹਿਰ ਦੇ ਉਬਾਲੇ ਨਗਰ ਦੇ ਵਾਘੋਲੀ 'ਚ ਹੋਈ। ਫਾਇਰ ਬ੍ਰਿਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਮੰਡਪ ਸਜਾਉਣ ਵਾਲੀਆਂ ਸਮੱਗਰੀਆਂ ਦੇ ਇਕ ਗੋਦਾਮ 'ਚ ਲੱਗੀ।

ਇਹ ਵੀ ਪੜ੍ਹੋ : ਮਹਾਰਾਸ਼ਟਰ 'ਚ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ

ਉਨ੍ਹਾਂ ਦੱਸਿਆ ਕਿ ਉੱਥੇ ਚਾਰ ਸਿਲੰਡਰ ਫਟ ਗਏ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਕੁੱਲ 9 ਗੱਡੀਆਂ ਨੂੰ ਅੱਗ ਬੁਝਾਉਣ ਦੇ ਕੰਮ 'ਤੇ ਲਗਾਇਆ ਗਿਆ, ਜਦੋਂ ਕਿ ਹਾਦਸੇ ਵਾਲੀ ਜਗ੍ਹਾ 'ਤੇ ਤਿੰਨ ਕਰਮਚਾਰੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਕੋਲ ਦੇ ਇਕ ਗੋਦਾਮ ਤੋਂ 400 ਗੈਸ ਸਿਲੰਡਰ ਨੂੰ ਕਿਸੇ ਹੋਰ ਜਗ੍ਹਾ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ : ਜੇਕਰ ਸਮਲਿੰਗੀ ਵਿਆਹਾਂ ਨੂੰ ਮਿਲੀ ਕਾਨੂੰਨੀ ਮਾਨਤਾ ਤਾਂ ਹੋਰ ਵਧੇਗਾ ਇਹ 'ਵਿਕਾਰ', ਸਰਵੇਖਣ 'ਚ ਵੱਡਾ ਦਾਅਵਾ


author

DIsha

Content Editor

Related News