ਮੁੰਬਈ ’ਚ ਬਹੁਮੰਜ਼ਿਲਾ ਇਮਾਰਤ ’ਚ ਲੱਗੀ ਅੱਗ, 25-30 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ

Sunday, Jun 02, 2024 - 09:23 PM (IST)

ਮੁੰਬਈ ’ਚ ਬਹੁਮੰਜ਼ਿਲਾ ਇਮਾਰਤ ’ਚ ਲੱਗੀ ਅੱਗ, 25-30 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ

ਮੁੰਬਈ, (ਭਾਸ਼ਾ)- ਦੱਖਣੀ ਮੁੰਬਈ ਦੇ ਬਾਈਕੂਲਾ ਇਲਾਕੇ ’ਚ 62 ਮੰਜ਼ਿਲਾ ਇਕ ਰਿਹਾਇਸ਼ੀ ਇਮਾਰਤ ’ਚ ਸ਼ਨੀਵਾਰ ਅੱਧੀ ਰਾਤ ਨੂੰ ਅੱਗ ਲੱਗਣ ਕਾਰਨ ਇਕ ਵਿਅਕਤੀ ਜ਼ਖਮੀ ਹੋ ਗਿਆ, ਜਦ ਕਿ 25 ਤੋਂ 30 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਫਾਇਰ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਾਈਕੂਲਾ ਦੇ ਖਟਾਊ ਮਿੱਲ ਕੰਪਾਊਂਡ ’ਚ ਮੌਂਟੇ ਸਾਊਥ ਇਮਾਰਤ ਦੇ ਏ ਵਿੰਗ ਦੀ 10ਵੀਂ ਮੰਜ਼ਿਲ ’ਤੇ ਸਥਿਤ ਇਕ ਫਲੈਟ ’ਚ ਰਾਤ ਲੱਗਭਗ 11.42 ਵਜੇ ਅੱਗ ਲੱਗ ਗਈ, ਜਿਸ ਕਾਰਨ ਪੂਰੀ ਮੰਜ਼ਿਲ ਧੂੰਆਂ ਭਰ ਗਿਆ ਅਤੇ ਕੁਝ ਲੋਕ ਇਮਾਰਤ ਦੀਆਂ ਉਪਰਲੀਆਂ ਮੰਜ਼ਿਲਾਂ ’ਤੇ ਫਸ ਗਏ।

ਅਧਿਕਾਰੀ ਨੇ ਦੱਸਿਆ ਕਿ 25 ਤੋਂ 30 ਲੋਕਾਂ ਨੂੰ ਪੌੜੀਆਂ ਰਾਹੀਂ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਇਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਦੀ ਪਛਾਣ ਪਾਂਡੁਰੰਗ ਸ਼ਿੰਦੇ (57) ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਰਾਤ ਪੌਣੇ ਤਿੰਨ ਵਜੇ ਅੱਗ ’ਤੇ ਕਾਬੂ ਪਾ ਲਿਆ ਗਿਆ।


author

Rakesh

Content Editor

Related News