ਦਿੱਲੀ ਦੇ ਕਨਾਟ ਪਲੇਸ ’ਚ ਇਕ ਦਫ਼ਤਰ ਨੂੰ ਲੱਗੀ ਅੱਗ
Friday, May 16, 2025 - 09:22 PM (IST)

ਨਵੀਂ ਦਿੱਲੀ, (ਭਾਸ਼ਾ)- ਰਾਸ਼ਟਰੀ ਰਾਜਧਾਨੀ ਦੇ ਕਨਾਟ ਪਲੇਸ ’ਚ ਸ਼ੁੱਕਰਵਾਰ ਦੁਪਹਿਰ ਵੇਲੇ ਇਕ ਦਫਤਰ ਦੀ ਇਮਾਰਤ ’ਚ ਅੱਗ ਲੱਗ ਗਈ।
ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਇਸ ਘਟਨਾ ’ਚ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਾਇਰ ਸਟੇਸ਼ਨ ਨੂੰ ਕੇ-ਬਲਾਕ ਦੇ ਇਕ ਦਫਤਰ ’ਚ ਅੱਗ ਲੱਗਣ ਦੀ ਸੂਚਨਾ ਦੁਪਹਿਰ 2.14 ਵਜੇ ਮਿਲੀ ਸੀ। 3 ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਅੱਗ ’ਤੇ ਜਲਦੀ ਹੀ ਕਾਬੂ ਪਾ ਲਿਆ ਗਿਆ।