ਦਿੱਲੀ ਦੇ ਸ਼ਾਹਦਰਾ ''ਚ ਅੱਗ ਦਾ ਤਾਂਡਵ: ਬਿਹਾਰੀ ਕਾਲੋਨੀ ''ਚ ਘਰ ਨੂੰ ਲੱਗੀ ਅੱਗ, ਰੈਸਕਿਊ ਆਪ੍ਰੇਸ਼ਨ ਜਾਰੀ
Saturday, Jun 20, 2026 - 07:35 AM (IST)
ਨੈਸ਼ਨਲ ਡੈਸਕ : ਦਿੱਲੀ ਦੇ ਸ਼ਾਹਦਰਾ ਸਥਿਤ ਬਿਹਾਰੀ ਕਾਲੋਨੀ ਤੋਂ ਅੱਗ ਲੱਗਣ ਦੀ ਘਟਨਾ ਦੀ ਰਿਪੋਰਟ ਮਿਲੀ ਹੈ। ਏਐੱਨਆਈ ਦੀ ਇੱਕ ਰਿਪੋਰਟ ਅਨੁਸਾਰ, ਦਿੱਲੀ ਫਾਇਰ ਸਰਵਿਸ ਨੇ ਦੱਸਿਆ ਕਿ ਕਾਲੋਨੀ ਦੀ ਲੇਨ ਨੰਬਰ 7 ਵਿੱਚ ਇੱਕ ਘਰ ਵਿੱਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ ਹਨ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
A fire broke out in a house at Gali no 7, Bihari colony, Shadara. 6 DFS Vehicles were dispatched to the spot. Efforts to douse the fire are underway: Delhi Fire Services
— ANI (@ANI) June 20, 2026
ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਦੇ ਵਿਚਕਾਰ ਦਿੱਲੀ ਵਿੱਚ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। 18-19 ਜੂਨ ਦੀ ਰਾਤ ਨੂੰ ਮੰਗੋਲਪੁਰੀ ਖੇਤਰ ਵਿੱਚ ਇੱਕ ਲੱਕੜ ਦੀ ਦੁਕਾਨ ਵਿੱਚ ਅੱਗ ਲੱਗ ਗਈ ਸੀ। ਦਿੱਲੀ ਫਾਇਰ ਸਰਵਿਸ ਅਨੁਸਾਰ, ਸਵੇਰੇ 4:56 ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਅਤੇ ਉਸੇ ਵੇਲੇ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਘਟਨਾ ਵਾਲੀ ਥਾਂ ਲਈ ਭੇਜੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਅਤੇ ਹਾਲੇ ਤੱਕ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
