ਦਿੱਲੀ ਦੇ ਤੁਗਲਕਾਬਾਦ 'ਚ ਸਵੇਰੇ-ਸਵੇਰੇ ਅੱਗ ਨੇ ਮਚਾਇਆ ਕਹਿਰ: 3 ਲੋਕਾਂ ਦੀ ਮੌਤ, 5 ਦੀ ਬਚੀ ਜਾਨ
Friday, Jun 12, 2026 - 07:50 AM (IST)
ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਤੁਗਲਕਾਬਾਦ ਇਲਾਕੇ ਵਿੱਚ ਅੱਜ ਤੜਕੇ ਇੱਕ ਪੰਜ ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਅਗਨੀਕਾਂਡ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ ਦਿੱਲੀ ਫਾਇਰ ਸਰਵਿਸ (DFS) ਦੇ ਕਰਮਚਾਰੀਆਂ ਨੇ ਮੁਸਤੈਦੀ ਦਿਖਾਉਂਦੇ ਹੋਏ 5 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ।
ਪਾਰਕਿੰਗ 'ਚ ਖੜ੍ਹੇ ਵਾਹਨਾਂ ਨੂੰ ਲੱਗੀ ਅੱਗ
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਤੁਗਲਕਾਬਾਦ ਦੀ ਗਲੀ ਨੰਬਰ-1 ਵਿੱਚ ਸਥਿਤ 'ਨਯਾ ਤਾਰਾ ਅਪਾਰਟਮੈਂਟ' (Naya Tara Apartment) ਵਿੱਚ ਵਾਪਰੀ । ਫਾਇਰ ਵਿਭਾਗ ਦੇ ਅਧਿਕਾਰੀਆਂ ਅਨੁਸਾਰ, ਅੱਗ ਸਭ ਤੋਂ ਪਹਿਲਾਂ ਇਮਾਰਤ ਦੀ ਗਰਾਊਂਡ ਫਲੋਰ 'ਤੇ ਬਣੀ ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਨੂੰ ਲੱਗੀ ਸੀ। ਅੱਗ ਦੀ ਲਪੇਟ ਵਿੱਚ ਆਉਣ ਕਾਰਨ ਉੱਥੇ ਖੜ੍ਹੀਆਂ ਤਿੰਨ ਸਕੂਟੀਆਂ, ਦੋ ਮੋਟਰਸਾਈਕਲ ਅਤੇ ਇੱਕ ਸਾਈਕਲ ਸੜ ਕੇ ਸੁਆਹ ਹੋ ਗਏ। ਵਾਹਨਾਂ ਨੂੰ ਲੱਗੀ ਅੱਗ ਕਾਰਨ ਨਿਕਲਿਆ ਜ਼ਹਿਰੀਲਾ ਧੂੰਆਂ ਪੂਰੀ ਇਮਾਰਤ ਵਿੱਚ ਫੈਲ ਗਿਆ, ਜਿਸ ਕਾਰਨ ਲੋਕ ਅੰਦਰ ਹੀ ਫਸ ਗਏ।
#WATCH | Delhi: Three people died after a massive fire broke out in a building in Tughlakabad Extension area during the early hours of Friday. Visuals from the spot. https://t.co/KqSJGbqTEO pic.twitter.com/dY9aQl5rgE
— ANI (@ANI) June 12, 2026
ਤੰਗ ਗਲੀਆਂ ਕਾਰਨ ਬਚਾਅ ਕਾਰਜ 'ਚ ਆਈਆਂ ਮੁਸ਼ਕਲਾਂ
ਫਾਇਰ ਵਿਭਾਗ ਦੇ ਏ.ਡੀ.ਓ. ਯਸ਼ਵੰਤ ਮੀਣਾ ਨੇ ਦੱਸਿਆ ਕਿ ਇਮਾਰਤ ਤੰਗ ਗਲੀ ਵਿੱਚ ਹੋਣ ਕਾਰਨ ਰਾਹਤ ਅਤੇ ਬਚਾਅ ਕਾਰਜ ਵਿੱਚ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਇਮਾਰਤ ਦੀ ਛੱਤ ਦਾ ਗੇਟ ਕੱਟ ਕੇ ਅੰਦਰ ਪ੍ਰਵੇਸ਼ ਕੀਤਾ ਅਤੇ ਉੱਥੇ ਫਸੀਆਂ ਦੋ ਲੜਕੀਆਂ ਨੂੰ ਸਭ ਤੋਂ ਪਹਿਲਾਂ ਸੁਰੱਖਿਅਤ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਹਾਦਸੇ ਵਿੱਚ ਇਮਾਰਤ ਦੀ ਪਹਿਲੀ ਅਤੇ ਦੂਜੀ ਮੰਜ਼ਿਲ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਿਆ ਹੈ।
ਇਹ ਵੀ ਪੜ੍ਹੋ : ਬਿਹਾਰ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਸਰਕਾਰੀ ਅਧਿਆਪਕ ਨਹੀਂ ਪੜ੍ਹਾ ਸਕਣਗੇ ਪ੍ਰਾਈਵੇਟ ਟਿਊਸ਼ਨ
ਵਧਦੀਆਂ ਘਟਨਾਵਾਂ ਨੇ ਵਧਾਈ ਚਿੰਤਾ
ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਹੀ ਮਾਲਵੀਆ ਨਗਰ ਦੇ ਇੱਕ ਹੋਟਲ ਵਿੱਚ ਲੱਗੀ ਅੱਗ ਕਾਰਨ 23 ਲੋਕਾਂ ਦੀ ਮੌਤ ਹੋ ਗਈ ਸੀ। ਦਿੱਲੀ ਵਿੱਚ ਲਗਾਤਾਰ ਵਾਪਰ ਰਹੀਆਂ ਅੱਗ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਅਗਨੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਫਿਲਹਾਲ ਪੁਲਸ ਅਤੇ ਫਾਇਰ ਵਿਭਾਗ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
