ਦਿੱਲੀ ਦੇ ਲੋਕ ਨਾਇਕ ਹਸਪਤਾਲ ’ਚ ਲੱਗੀ ਅੱਗ, 50 ਲੋਕ ਸੁਰੱਖਿਅਤ ਕੱਢੇ ਬਾਹਰ
Tuesday, Feb 27, 2024 - 07:06 PM (IST)

ਨਵੀਂ ਦਿੱਲੀ, (ਭਾਸ਼ਾ)- ਰਾਸ਼ਟਰੀ ਰਾਜਧਾਨੀ ਦਿੱਲੀ ਦੇ ਲੋਕ ਨਾਇਕ ਹਸਪਤਾਲ ਵਿਚ ਸੋਮਵਾਰ ਰਾਤ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਇਮਾਰਤ ਵਿਚੋਂ ਮਰੀਜ਼ਾਂ ਅਤੇ ਹਸਪਤਾਲ ਦੇ ਸਟਾਫ਼ ਸਮੇਤ ਲਗਭਗ 50 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਦਿੱਲੀ ਫਾਇਰ ਸਰਵਿਸਿਜ਼ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 10.15 ਵਜੇ ਹਸਪਤਾਲ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ’ਤੇ ਪਹੁੰਚੀਆਂ। ਹਸਪਤਾਲ ਦੇ ਬਾਹਰੀ ਰੋਗੀ ਵਿਭਾਗ (ਓ. ਪੀ. ਡੀ.) ਦੇ ਇਕ ਵਾਰਡ ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਨੂੰ ਪੂਰੀ ਤਰ੍ਹਾਂ ਨਾਲ ਬੁਝਾਉਣ ਵਿਚ ਕਰੀਬ ਇਕ ਘੰਟਾ ਲੱਗਿਆ।