ਦਿੱਲੀ: ਰੋਹਿਣੀ ਸਥਿਤ ਹਸਪਤਾਲ ’ਚ ਲੱਗੀ ਅੱਗ, ਇਕ ਮਰੀਜ਼ ਦੀ ਮੌਤ ਦਾ ਖ਼ਦਸ਼ਾ

Saturday, Jun 11, 2022 - 10:33 AM (IST)

ਦਿੱਲੀ: ਰੋਹਿਣੀ ਸਥਿਤ ਹਸਪਤਾਲ ’ਚ ਲੱਗੀ ਅੱਗ, ਇਕ ਮਰੀਜ਼ ਦੀ ਮੌਤ ਦਾ ਖ਼ਦਸ਼ਾ

ਨਵੀਂ ਦਿੱਲੀ– ਦਿੱਲੀ ਦੇ ਰੋਹਿਣੀ ਸਥਿਤ ਇਕ ਹਸਪਤਾਲ ਦੇ ਆਈ. ਸੀ. ਯੂ. ਵਾਰਡ ’ਚ ਸ਼ਨੀਵਾਰ ਯਾਨੀ ਕਿ ਅੱਜ ਸਵੇਰੇ ਅੱਗ ਲੱਗ ਗਈ, ਜਿਸ ਕਾਰਨ ਇਕ ਮਰੀਜ਼ ਦੀ ਮੌਤ ਹੋਣ ਦਾ ਖ਼ਦਸ਼ਾ ਹੈ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। 

PunjabKesari

ਅਧਿਕਾਰੀਆਂ ਮੁਤਾਬਕ ਰੋਹਿਣ ਸਥਿਤੀ ਬ੍ਰਹਮਾ ਸ਼ਕਤੀ ਹਸਪਤਾਲ ਦੀ ਤੀਜੀ ਮੰਜ਼ਿਲ ’ਤੇ ਅੱਗ ਲੱਗਣ ਦੀ ਸੂਚਨਾ ਸਵੇਰੇ 5 ਵਜੇ ਮਿਲੀ। ਇਸ ਤੋਂ ਬਾਅਦ ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਭੇਜੀਆਂ ਗਈਆਂ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਡਾਇਰੈਕਟਰ ਅਤੁਲ ਗਰਗ ਨੇ ਕਿਹਾ ਕਿ ਇਕ ਮਰੀਜ਼ ਨੂੰ ਛੱਡ ਕੇ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ  ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਕਤ ਮਰੀਜ਼ ਵੈਂਟੀਲੇਟਰ ’ਤੇ ਸੀ ਅਤੇ ਉਸ ਦੀ ਮੌਤ ਹੋਣ ਦਾ ਖ਼ਦਸ਼ਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ’ਤੇ ਪੂਰੀ ਤਰ੍ਹਾਂ ਨਾਲ ਕਾਬੂ ਪਾ ਲਿਆ ਗਿਆ ਹੈ।


author

Tanu

Content Editor

Related News