ਮਕਾਨ ''ਚ ਲੱਗੀ ਭਿਆਨਕ ਅੱਗ, ਦਮ ਘੁੱਟਣ ਨਾਲ 4 ਜੀਆਂ ਦੀ ਮੌਤ

Tuesday, Jun 25, 2024 - 10:49 AM (IST)

ਮਕਾਨ ''ਚ ਲੱਗੀ ਭਿਆਨਕ ਅੱਗ, ਦਮ ਘੁੱਟਣ ਨਾਲ 4 ਜੀਆਂ ਦੀ ਮੌਤ

ਨਵੀਂ ਦਿੱਲੀ- ਬਾਹਰੀ ਦਿੱਲੀ 'ਚ ਪ੍ਰੇਮ ਨਗਰ ਇਲਾਕੇ ਦੇ ਇਕ ਘਰ 'ਚ ਅੱਗ ਲੱਗ ਗਈ। ਜਿਸ ਕਾਰਨ ਇਕ ਹੀ ਪਰਿਵਾਰ ਦੇ 4 ਜੀਆਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਵਿਭਾਗ ਨੂੰ ਸੋਮਵਾਰ ਦੁਪਹਿਰ ਕਰੀਬ 3.30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਦੋ ਫਾਇਰ ਬ੍ਰਿਗੇਡ ਗੱਡੀਆਂ ਘਟਨਾ ਵਾਲੀ ਥਾਂ 'ਤੇ ਭੇਜੀਆਂ ਗਈਆਂ।

ਅਧਿਕਾਰੀ ਦੱਸਿਆ ਕਿ ਅੱਗ ਇਮਾਰਤ ਦੀ ਪਹਿਲੀ ਮੰਜ਼ਿਲ 'ਤੇ ਇਕ ਇਨਵਰਟਰ 'ਚ ਲੱਗੀ ਅਤੇ ਨੇੜੇ ਹੀ ਰੱਖੇ ਸੋਫੇ ਤੱਕ ਫੈਲ ਗਈ। ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਦਮ ਘੁਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਇਨ੍ਹਾਂ ਲੋਕਾਂ ਨੂੰ ਘਰੋਂ ਬਾਹਰ ਕੱਢ ਕੇ ਰਾਓ ਤੁਲਾਰਾਮ ਮੈਮੋਰੀਅਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।


author

Tanu

Content Editor

Related News