ਸਿੱਕਮ ਦੇ ਮੰਦਰ ’ਚ ਲੱਗੀ ਅੱਗ, ਜਾਂਚ ਦੇ ਹੁਕਮ
Tuesday, Jun 16, 2026 - 08:47 PM (IST)
ਗੰਗਟੋਕ (ਏਜੰਸੀ) : ਸਿੱਕਮ ਦੇ ਨਾਮਚੀ ਜ਼ਿਲੇ ਦੇ ਜੋਰੇਥਾਂਗ ’ਚ ਮੰਗਲਵਾਰ ਤੜਕੇ ਵੱਕਾਰੀ ‘ਸ਼੍ਰੀ ਸੱਤਿਆ ਸਾਈਂ ਨਿਲਯਮ ਮੰਦਰ’ ’ਚ ਭਿਆਨਕ ਅੱਗ ਲੱਗ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਪੁਲਸ ਮੁਤਾਬਕ ਅੱਗ ਤੜਕੇ ਕਰੀਬ 3 ਵਜੇ ਲੱਗੀ, ਜਿਸ ਨਾਲ ਮੰਦਰ ਦੇ ਅੰਦਰੂਨੀ ਹਿੱਸੇ ਨੂੰ ਭਾਰੀ ਨੁਕਸਾਨ ਪੁੱਜਾ ਹੈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਦੇ ਮੁਲਾਜ਼ਮ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਅੱਗ ’ਤੇ ਕਾਬੂ ਪਾਇਆ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
