ਝੁੱਗੀ ਬਸਤੀ ''ਚ ਲੱਗੀ ਭਿਆਨਕ ਅੱਗ, 130 ਝੁੱਗੀਆਂ ਸੜ ਕੇ ਹੋਈਆਂ ਸੁਆਹ
Monday, Feb 19, 2024 - 11:22 AM (IST)
 
            
            ਨਵੀਂ ਦਿੱਲੀ- ਬਾਹਰੀ ਦਿੱਲੀ ਦੇ ਸ਼ਾਹਬਾਦ ਡੇਅਰੀ ਕੋਲ ਇਕ ਝੁੱਗੀ ਬਸਤੀ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿਚ 130 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਐਤਵਾਰ ਰਾਤ 10 ਵਜ ਕੇ 17 ਮਿੰਟ 'ਤੇ ਅੱਗ ਲੱਗਣ ਦੀ ਸੂਚਨਾ ਮਿਲੀ।
ਇਹ ਵੀ ਪੜ੍ਹੋ- ED ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ, 'ਆਪ' ਨੇ ਕਿਹਾ- ਮਾਮਲਾ ਕੋਰਟ 'ਚ
#WATCH कल रात करीब 10 बजे शाहबाद डेयरी इलाके से आग लगने की सूचना मिली। 15 दमकल गाड़ियों को घटनास्थल पर भेजा गया। किसी के हताहत होने या चोट की सूचना नहीं है। लगभग 130 झुग्गियां आग में जल गई: दिल्ली अग्निशमन सेवा pic.twitter.com/MYwkCOCofF
— ANI_HindiNews (@AHindinews) February 19, 2024
ਇਕ ਅਧਿਕਾਰੀ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਨੂੰ ਕੰਮ 'ਤੇ ਲਾਇਆ ਗਿਆ ਹੈ ਅਤੇ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਹਾਦਸੇ ਵਿਚ ਕੋਈ ਜ਼ਖਮੀ ਨਹੀਂ ਹੋਇਆ ਹੈ। ਲੱਗਭਗ 130 ਝੁੱਗੀਆਂ ਸੜ ਗਈਆਂ ਹਨ।
ਇਹ ਵੀ ਪੜ੍ਹੋ- ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਬੋਲੇ, ਸਰਕਾਰ ਟਾਲ-ਮਟੋਲ ਦੀ ਨੀਤੀ ਛੱਡੇ, ਅਸੀਂ ਪਿੱਛੇ ਮੁੜਨ ਵਾਲੇ ਨਹੀਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            