ਦਿੱਲੀ ਦੇ ਰਬੜ ਗੁਦਾਮ ''ਚ ਲੱਗੀ ਭਿਆਨਕ ਅੱਗ
Sunday, Apr 14, 2019 - 09:58 AM (IST)

ਨਵੀਂ ਦਿੱਲੀ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਇੱਥੇ ਇੱਕ ਰਬੜ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਸਿਰਸਾਪੁਰ 'ਚ ਵਾਪਰਿਆ। ਹਾਦਸੇ ਦੀ ਜਾਣਕਾਰੀ ਮਿਲਣ 'ਤੇ ਅੱਗ ਬੁਝਾਉਣ ਦੀਆਂ 26 ਗੱਡੀਆਂ ਪਹੁੰਚੀਆਂ । ਹੁਣ ਤੱਕ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਇਸ ਹਾਦਸੇ 'ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।