ਟਰਾਲੇ ਦੀ ਟਰੱਕਾਂ ਨਾਲ ਹੋਈ ਭਿਆਨਕ ਟੱਕਰ ਮਗਰੋਂ ਲੱਗੀ ਅੱਗ, 2 ਵਿਅਕਤੀ ਜ਼ਿੰਦਾ ਸੜੇ

03/11/2023 7:16:52 PM

ਧਾਰ (ਮ. ਪ.) (ਭਾਸ਼ਾ)-ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ’ਚ ਇਕ ਟਰਾਲੇ ਨੇ ਸ਼ਨੀਵਾਰ ਨੂੰ ਡਿਵਾਈਡਰ ਪਾਰ ਕਰ ਕੇ ਦੂਜੇ ਪਾਸੇ ਤੋਂ ਆ ਰਹੇ 2 ਟਰੱਕਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋਂ ਵਾਹਨਾਂ ’ਚ ਅੱਗ ਲੱਗਣ ਤੋਂ ਬਾਅਦ ਇਨ੍ਹਾਂ ’ਚ ਸਵਾਰ 2 ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ ਅਤੇ 3 ਹੋਰ ਜ਼ਖ਼ਮੀ ਹੋ ਗਏ।

ਇਹ ਖ਼ਬਰ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, ਚੁੱਕਿਆ ਇਹ ਕਦਮ

ਵਧੀਕ ਪੁਲਸ ਸੁਪਰਡੈਂਟ ਦੇਵੇਂਦਰ ਪਾਟੀਦਾਰ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਤਕਰੀਬਨ 60 ਕਿਲੋਮੀਟਰ ਦੂਰ ਇੰਦੌਰ-ਮੁੰਬਈ ਰਾਸ਼ਟਰੀ ਰਾਜਮਾਰਗ ’ਤੇ ਗਣਪਤੀ ਘਾਟ ’ਤੇ ਵਾਪਰੀ। ਉਨ੍ਹਾਂ ਕਿਹਾ ਕਿ ਇੰਦੌਰ ਤੋਂ ਮੁੰਬਈ ਵੱਲ ਜਾ ਰਹੇ ਟਰਾਲੇ ਦੇ ਬ੍ਰੇਕ ਫੇਲ ਹੋਣ ਕਾਰਨ ਇਹ ਡਿਵਾਈਡਰ ਪਾਰ ਕਰ ਕੇ ਦੂਜੀ ਲਾਈਨ ’ਚ ਜਾ ਵੜਿਆ ਅਤੇ ਉਸ ਨੇ 2 ਟਰੱਕਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਮਾਰੇ ਗਏ ਲੋਕਾਂ ਦੀ ਪਛਾਣ ਟਰਾਲਾ ਚਾਲਕ ਮਨੋਜ ਰਾਵਤ (25) ਅਤੇ ਕਲੀਨਰ ਪ੍ਰਹਿਲਾਦ ਰਾਵਤ (23) ਵਜੋਂ ਹੋਈ ਹੈ। ਇਸ ਹਾਦਸੇ ’ਚ ਟਰੱਕਾਂ ’ਚ ਸਵਾਰ 3 ਲੋਕ ਜ਼ਖ਼ਮੀ ਵੀ ਹੋਏ ਹਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਕੈਬਨਿਟ ਨੇ ਨਵੀਂ ਐਕਸਾਈਜ਼ ਤੇ ਮਾਈਨਿੰਗ ਪਾਲਿਸੀ ਨੂੰ ਦਿੱਤੀ ਮਨਜ਼ੂਰੀ, CM ਨੇ ਸਾਂਝੀ ਕੀਤੀ ਪੋਸਟ


Manoj

Content Editor

Related News