ਵੱਡੀ ਖ਼ਬਰ: ਘਰ 'ਚ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ ਪਤੀ-ਪਤਨੀ ਸਮੇਤ 4 ਬੱਚੇ
Thursday, Jan 12, 2023 - 09:57 AM (IST)
ਪਾਣੀਪਤ (ਸਚਿਨ) : ਪਾਣੀਪਤ ਜ਼ਿਲ੍ਹੇ ਦੇ ਤਹਿਸੀਲ ਕੈਂਪ ਇਲਾਕੇ 'ਚ ਵੀਰਵਾਰ ਸਵੇਰੇ ਇਕ ਵੱਡਾ ਹਾਦਸਾ ਦੇਖਣ ਨੂੰ ਮਿਲਿਆ। ਜਿੱਥੇ ਇਕ ਘਰ 'ਚ ਸਿਲੰਡਰ ਫਟਣ ਨਾਲ ਘਰ 'ਚ ਭਿਆਨਕ ਅੱਗ ਲੱਗ ਗਈ। ਘਰ ਅੰਦਰ ਮੌਜੂਦ ਪਤੀ-ਪਤਨੀ ਸਮੇਤ 4 ਬੱਚੇ ਨੂੰ ਜ਼ਿੰਦਾ ਸੜ ਗਏ। ਹਾਦਸੇ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ 17 ਸਾਲਾ ਪੰਜਾਬੀ ਗੱਭਰੂ ਦੀ ਮੌਤ, ਕਬੱਡੀ ਦਾ ਉਭਰਦਾ ਖਿਡਾਰੀ ਸੀ ਟੇਰਨ ਸਿੰਘ
ਦੱਸਿਆ ਜਾ ਰਿਹਾ ਹੈ ਕਿ ਸਵੇਰੇ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਗਈ ਸੀ। ਕਮਰੇ ਦਾ ਦਰਵਾਜ਼ਾ ਨਾ ਖੁੱਲ੍ਹਣ ਕਾਰਨ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਅੰਦਰ ਹੀ ਮੌਤ ਹੋ ਗਈ। ਮ੍ਰਿਤਕ ਪਾਣੀਪਤ ਤਹਿਸੀਲ ਕੈਂਪ ਇਲਾਕੇ 'ਚ ਕਿਰਾਏ 'ਤੇ ਰਹਿੰਦੇ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਫਿਲਹਾਲ ਸਿਲੰਡਰ ਕਿਵੇਂ ਫਟਿਆ ਇਸ ਦਾ ਖੁਲਾਸਾ ਨਹੀਂ ਹੋਇਆ ਹੈ। ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ: ਟਾਈਟੈਨਿਕ ਫਿਲਮ ਦੀ ਤਰਜ਼ 'ਤੇ ਪ੍ਰਪੋਜ਼ ਕਰ ਰਿਹਾ ਸੀ ਪ੍ਰੇਮੀ, ਗੋਡਿਆਂ ਭਾਰ ਬੈਠਦੇ ਹੀ... (ਵੀਡੀਓ)