ਦਰਦਨਾਕ ਹਾਦਸਾ; ਗੈਸ ਸਿਲੰਡਰ ਫਟਣ ਨਾਲ ਲੱਗੀ ਅੱਗ, ਮਾਂ ਸਮੇਤ ਤਿੰਨ ਬੱਚੇ ਜਿਊਂਦੇ ਸੜੇ

Wednesday, May 01, 2024 - 03:18 PM (IST)

ਕਿਸ਼ਨਗੰਜ (ਭਾਸ਼ਾ)- ਬਿਹਾਰ ਦੇ ਕਿਸ਼ਨਗੰਜ ਜ਼ਿਲ੍ਹੇ ਦੇ ਪੌਆਖਾਲੀ ਇਲਾਕੇ 'ਚ ਬੁੱਧਵਾਰ ਨੂੰ ਇਕ ਘਰ 'ਚ ਸਿਲੰਡਰ ਦੇ ਅਚਾਨਕ ਫਟਣ ਨਾਲ ਉਸ 'ਚ ਅੱਗ ਲੱਗ ਗਈ। ਇਸ ਹਾਦਸੇ 'ਚ 30 ਸਾਲਾ ਇਕ ਔਰਤ ਅਤੇ ਉਸ ਦੇ ਤਿੰਨ ਬੱਚਿਆਂ ਦੀ ਜਿਊਂਦੇ ਸੜਨ ਨਾਲ ਮੌਤ ਹੋ ਗਈ, ਜਦੋਂ ਕਿ 2 ਹੋਰ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਸ਼ਨਗੰਜ ਜ਼ਿਲ੍ਹੇ ਦੇ ਪੌਆਖਾਲੀ ਇਲਾਕੇ ਦੇ ਨਨਕਾਰ ਪਿੰਡ 'ਚ ਇਕ ਘਰ 'ਚ ਖਾਣਾ ਬਣਾਉਣ ਦੌਰਾਨ ਰਸੋਈ ਗੈਸ ਸਿਲੰਡਰ ਦੇ ਅਚਾਨਕ ਫਟਣ ਨਾਲ ਹੋਏ ਹਾਦਸੇ 'ਚ ਚਾਰ ਲੋਕਾਂ ਦੀ ਜਾਨ ਜਾਣ 'ਤੇ ਸੋਗ ਜ਼ਾਹਰ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਇਕ ਬਿਆਨ ਅਨੁਸਾਰ, ਨਿਤੀਸ਼ ਨੇ ਇਸ ਹਾਦਸੇ ਨੂੰ ਬੇਹੱਦ ਦੁਖ਼ਦ ਦੱਸਦੇ ਹੋਏ ਘਟਨਾ 'ਚ ਜ਼ਖ਼ਮੀ ਹੋਏ ਲੋਕਾਂ ਦੇ ਇਲਾਜ ਦਾ ਨਿਰਦੇਸ਼ ਦਿੱਤਾ ਅਤੇ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ।

ਕਿਸ਼ਨਗੰਜ ਦੇ ਜ਼ਿਲ੍ਹਾ ਅਧਿਕਾਰੀ ਤੁਸ਼ਾਰ ਸਿੰਗਲਾ ਨੇ ਦੱਸਿਆ,''ਮੈਂ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਸੀਨੀਅਰ ਅਧਿਕਾਰੀ ਧਮਾਕੇ ਦੇ ਕਾਰਨ ਦਾ ਤਾ ਲਗਾਉਣ ਲਈ ਹਾਦਸੇ ਵਾਲੀ ਜਗ੍ਹਾ ਪਹੁੰਚ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਐੱਲ.ਪੀ.ਜੀ. ਸਿਲੰਡਰ ਦੀ ਕੰਪਨੀ ਨੂੰ ਵੀ ਚਿੱਠੀ ਲਿਖੇਗਾ ਤਾਂ ਕਿ ਸੁਰੱਖਿਆ ਦੇ ਦ੍ਰਿਸ਼ਟੀਕਓਣ ਨਾਲ ਵੀ ਮਾਮਲੇ ਦੀ ਜਾਂਚ ਕੀਤੀ ਜਾ ਸਕੇ।'' ਸਿੰਗਲਾ ਨੇ ਕਿਹਾ ਕਿ ਹਾਲ ਦੇ ਦਿਨਾਂ 'ਚ ਐੱਲ.ਪੀ.ਜੀ. ਸਿਲੰਡਰ 'ਚ ਧਮਾਕੇ ਦੀਆਂ ਘਟਨਾਵਾਂ 'ਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੀੜਤ ਪਰਿਵਾਰ ਨੂੰ ਕਾਨੂੰਨ ਅਨੁਸਾਰ ਹਰ ਸੰਭਵ ਮਦਦ ਮੁਹੱਈਆ ਕਰਵਾਏਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News