ਤਾਜ ਐਕਸਪ੍ਰੈਸ ਨੂੰ ਲੱਗੀ ਭਿਆਨਕ ਅੱਗ, ਯਾਤਰੀਆਂ 'ਚ ਮਚੀ ਹਫੜਾ-ਦਫੜੀ(Video)

06/03/2024 6:19:41 PM

ਨਵੀਂ ਦਿੱਲੀ (ਭਾਸ਼ਾ) - ਦੱਖਣੀ-ਪੂਰਬੀ ਦਿੱਲੀ ਦੇ ਸਰਿਤਾ ਵਿਹਾਰ ਇਲਾਕੇ ਵਿਚ ਸੋਮਵਾਰ ਨੂੰ ਤਾਜ ਐਕਸਪ੍ਰੈਸ ਦੇ ਚਾਰ ਡੱਬਿਆਂ ਨੂੰ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਨੇ ਕਿਹਾ, “ਸਾਨੂੰ ਸ਼ਾਮ 4.24 ਵਜੇ ਤਾਜ ਐਕਸਪ੍ਰੈਸ ਦੇ ਚਾਰ ਡੱਬਿਆਂ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਅੱਠ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਹੈ। 

 

ਅੱਗ ਕਿਵੇਂ ਲੱਗੀ ਇਸ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਹ ਅੱਗ ਬੋਗੀ ਨੰਬਰ ਡੀ-3, ਡੀ-4 ਅਤੇ ਡੀ-2 ਦੇ ਛੋਟੇ ਜਿਹੇ ਹਿੱਸੇ ਵਿੱਚ ਲੱਗੀ। ਅੱਗ ਲੱਗਣ ਕਾਰਨ ਇਸ ਰੂਟ 'ਤੇ ਕੁਝ ਟਰੇਨਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ।


Harinder Kaur

Content Editor

Related News