ਹਿਮਾਚਲ ਪ੍ਰਦੇਸ਼ ''ਚ ਬੱਸ ਸਟੈਂਡ ''ਚ ਖੜ੍ਹੀ ਬੱਸ ਨੂੰ ਲੱਗੀ ਭਿਆਨਕ ਅੱਗ

Monday, Nov 13, 2023 - 02:47 PM (IST)

ਹਮੀਰਪੁਰ- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ 'ਚ ਦੀਵਾਲੀ ਦੀ ਰਾਤ ਬੱਸ ਸਟੈਂਡ 'ਚ ਖੜ੍ਹੀ ਇਕ ਬੱਸ 'ਚ ਅੱਗ ਲੱਗ ਗਈ। ਗ਼ਨੀਮਤ ਇਹ ਰਹੀ ਕਿ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਅਧਿਕਾਰੀਆਂ ਨੇ ਖ਼ਦਸ਼ਾ ਜਤਾਇਆ ਕਿ ਬੱਸ ਸਟੈਂਡ 'ਤੇ ਪਟਾਕਿਆਂ ਕਾਰਨ ਇਹ ਘਟਨਾ ਵਾਪਰੀ। 

ਫਾਇਰ ਬ੍ਰਿਗੇਡ ਅਧਿਕਾਰੀ ਰਾਜੇਂਦਰ ਚੌਧਰੀ ਨੇ ਸੋਮਵਾਰ ਨੂੰ ਦੱਸਿਆ ਰਾਤ ਕਰੀਬ ਸਾਢੇ 8 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਕਰਮੀਆਂ ਦੀ ਇਕ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਕਰੀਬ ਅੱਧੇ ਘੰਟੇ ਮਗਰੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਪ੍ਰਾਈਵੇਟ ਬੱਸ ਵਿਚ ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਪਟਾਕਿਆਂ ਕਾਰਨ ਅੱਗ ਲੱਗਣ ਦੇ ਖ਼ਦਸ਼ੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।


Tanu

Content Editor

Related News