ਕੈਮੀਕਲ ਫੈਕਟਰੀ ''ਚ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ

Tuesday, Aug 06, 2024 - 05:13 PM (IST)

ਹਰਿਦੁਆਰ- ਉੱਤਰਾਖੰਡ ਦੇ ਹਰਿਦੁਆਰ ਦੇ ਉਦਯੋਗਿਕ ਖੇਤਰ ਵਿਚ ਇਕ ਕੈਮੀਕਲ ਫੈਕਟਰੀ 'ਚ ਅੱਗ ਲੱਗਣ ਨਾਲ ਹਫੜਾ-ਦਫੜੀ ਮਚ ਗਈ। ਜਿਸ ਸਮੇਂ ਅੱਗ ਲੱਗੀ ਉਸ ਸਮੇਂ ਫੈਕਟਰੀ 'ਚ ਕਈ ਕਰਮੀ ਕੰਮ ਕਰ ਰਹੇ ਸਨ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਬੁਝਾਉਣ ਲਈ ਆਲੇ-ਦੁਆਲੇ ਦੇ ਇਲਾਕਿਆਂ ਤੋਂ ਫਾਇਰ ਬ੍ਰਿਗੇਡ ਦੀਆਂ 12 ਤੋਂ ਵੱਧ ਗੱਡੀਆਂ ਮੰਗਵਾਈਆਂ ਗਈਆਂ ਹਨ ਪਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ- ਦੁਖ਼ਦ ਖ਼ਬਰ; 11 ਹਜ਼ਾਰ ਵੋਲਟੇਜ ਦੀ ਲਪੇਟ 'ਚ ਆਈ DJ ਟਰਾਲੀ, 9 ਕਾਂਵੜੀਆਂ ਦੀ ਮੌਤ

ਦਰਅਸਲ ਹਰਿਦੁਆਰ ਸਥਿਤ ਫੋਰਸ ਸਪੈਸ਼ਲਿਟੀ ਕੈਮੀਕਲ ਪ੍ਰਾਈਵੇਟ ਲਿਮਟਿਡ ਨਾਂ ਦੀ ਫੈਕਟਰੀ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਅਚਾਨਕ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਧੂੰਏਂ ਦੇ ਗੁਬਾਰ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦਿੱਤੇ। ਫਾਇਰ ਬ੍ਰਿਗੇਡ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਇਹ ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਅੱਗ ਦੀ ਘਟਨਾ ਵਿਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਇਹ ਵੀ ਪੜ੍ਹੋ- ਕਾਸ਼ੀ ਵਿਸ਼ਵਨਾਥ ਮੰਦਰ ਕੋਲ ਦੋ ਪੁਰਾਣੇ ਮਕਾਨ ਹੋਏ ਢਹਿ-ਢੇਰੀ, NDRF ਨੇ ਸੰਭਾਲਿਆ ਮੋਰਚਾ

ਇਸ ਮਾਮਲੇ ਵਿਚ ਹਰਿਦੁਆਰ ਦੇ ਮੁੱਖ ਵਿੱਤ ਅਧਿਕਾਰੀ (CFO) ਅਭਿਨਵ ਤਿਆਗੀ ਨੇ ਦੱਸਿਆ ਕਿ ਇੰਡਸਟਰੀਅਲ ਏਰੀਆ ਵਿਚ ਫੋਰਸ ਸਪੈਸ਼ਲਿਸਟ ਕੈਮੀਕਲ ਫੈਕਟਰੀ ਵਿਚ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਤੁਰੰਤ ਰਵਾਨਾ ਕੀਤਾ ਗਿਆ। ਇਸ ਦੌਰਾਨ ਮੌਕੇ 'ਤੇ ਪਹੁੰਚੇ ਮੁਲਾਜ਼ਮਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਫਾਇਰ ਬ੍ਰਿਗੇਡ ਦੀਆਂ ਟੀਮਾਂ ਜਲਦੀ ਹੀ ਅੱਗ ’ਤੇ ਕਾਬੂ ਪਾ ਲੈਣਗੀਆਂ। ਦੱਸ ਦਈਏ ਕਿ ਕੁਝ ਲੋਕਾਂ ਨੂੰ ਹਰਿਦੁਆਰ ਦੇ ਜ਼ਿਲ੍ਹ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਪਰ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਇਹ ਵੀ ਪੜ੍ਹੋ-  'ਰੱਦ ਹੋ ਗਈਆਂ ਸਾਰੀਆਂ ਟਰੇਨਾਂ', ਬੰਗਲਾਦੇਸ਼ 'ਚ ਵਿਗੜੇ ਹਲਾਤਾਂ ਵਿਚਾਲੇ ਭਾਰਤ ਸਰਕਾਰ ਦਾ ਫ਼ੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Tanu

Content Editor

Related News