ਕੱਪੜੇ ਬਣਾਉਣ ਵਾਲੀ ਕੰਪਨੀ ''ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਮਾਲ ਸੜ ਕੇ ਹੋਇਆ ਸੁਆਹ

Sunday, Apr 28, 2024 - 12:11 PM (IST)

ਕੱਪੜੇ ਬਣਾਉਣ ਵਾਲੀ ਕੰਪਨੀ ''ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਮਾਲ ਸੜ ਕੇ ਹੋਇਆ ਸੁਆਹ

ਨੋਇਡਾ- ਨੋਇਡਾ ਦੇ ਸੈਕਟਰ-65 ਸਥਿਤ ਕੱਪੜੇ ਬਣਾਉਣ ਵਾਲੀ ਇਕ ਕੰਪਨੀ ਵਿਚ ਐਤਵਾਰ ਯਾਨੀ ਕਿ ਅੱਜ ਸਵੇਰੇ ਸ਼ਾਰਟ ਸਰਕਿਟ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨ ਕਰੋੜਾਂ ਰੁਪਏ ਦਾ ਮਾਲ ਸੜ ਕੇ ਸੁਆਹ ਹੋ ਗਿਆ। ਮੁੱਖ ਫਾਇਰ ਬ੍ਰਿਗੇਡ ਅਧਿਕਾਰੀ ਪ੍ਰਦੀਪ ਕੁਮਾਰ ਚੌਬੇ ਨੇ ਦੱਸਿਆ ਕਿ ਥਾਣਾ ਫੇਸ-3 ਖੇਤਰ ਦੇ ਸੈਕਟਰ-65 'ਚ ਸਥਿਤ ਅਪੋਲੋ ਇੰਟਰਨੈਸ਼ਨਲ ਕੰਪਨੀ ਵਿਚ ਐਤਵਾਰ ਸਵੇਰੇ ਕਰੀਬ ਸਾਢੇ 4 ਵਜੇ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਦੋ ਘੰਟਿਆਂ ਦੀ ਸਖ਼ਤ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ ਗਿਆ। ਗਨੀਮਤ ਇਹ ਰਹੀ ਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 


author

Tanu

Content Editor

Related News