ਪਲਾਸਟਿਕ ਦੀ ਫੈਕਟਰੀ ''ਚ ਲੱਗੀ ਭਿਆਨਕ ਅੱਗ
Monday, Feb 24, 2025 - 02:59 PM (IST)

ਚੰਡੀਗੜ੍ਹ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਰਾਮਨਗਰ 'ਚ ਸੋਮਵਾਰ ਨੂੰ ਇਕ ਪਲਾਸਟਿਕ ਬਣਾਉਣ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸੋਨੀਪਤ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਵਿਚ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ ਪਰ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਬਾਰ੍ਹੀ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਫੈਕਟਰੀ 'ਚ ਪਲਾਸਟਿਕ ਦਾ ਨਿਰਮਾਣ ਕੀਤਾ ਜਾਂਦਾ ਹੈ। ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।