ਦਿੱਲੀ ਸਥਿਤ ਹੋਟਲ ’ਚ ਲੱਗੀ ਅੱਗ, ਮੌਕੇ ’ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

Monday, Dec 05, 2022 - 11:36 AM (IST)

ਦਿੱਲੀ ਸਥਿਤ ਹੋਟਲ ’ਚ ਲੱਗੀ ਅੱਗ, ਮੌਕੇ ’ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

ਨਵੀਂ ਦਿੱਲੀ- ਪੂਰਬੀ ਦਿੱਲੀ ਦੇ ਕੜਕੜਡੂਮਾ ਇਲਾਕੇ ’ਚ ਸਥਿਤ ਇਕ ਹੋਟਲ ’ਚ ਸੋਮਵਾਰ ਸਵੇਰੇ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕੜਕੜਡੂਮਾ ਅਦਾਲਤ ਕੰਪਲੈਕਸ ਨੇੜੇ ਸਥਿਤ ਇਸ ਹੋਟਲ ਦੀ ਤੀਜੀ ਮੰਜ਼ਿਲ ’ਤੇ ਸਥਿਤ ਰਸੋਈ ’ਚ ਅੱਗ ਲੱਗ ਗਈ। ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।

ਫਾਇਰ ਬ੍ਰਿਗੇਡ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਵੇਰੇ 9 ਵਜ ਕੇ 12 ਮਿੰਟ ’ਤੇ ਅੱਗ ਲੱਗਣ ਦੀ ਸੂਚਨਾ ਦੇਣ ਲਈ ਫੋਨ ਆਇਆ। ਜਿਸ ਤੋਂ ਤੁਰੰਤ ਬਾਅਦ ਹੀ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।


author

Tanu

Content Editor

Related News