ਤੇਲੰਗਾਨਾ ’ਚ ਦਵਾਈ ਕੰਪਨੀ ’ਚ ਲੱਗੀ ਭਿਆਨਕ ਅੱਗ, 3 ਲੋਕਾਂ ਦੀ ਮੌਤ

Sunday, Jan 08, 2023 - 10:00 PM (IST)

ਤੇਲੰਗਾਨਾ ’ਚ ਦਵਾਈ ਕੰਪਨੀ ’ਚ ਲੱਗੀ ਭਿਆਨਕ ਅੱਗ, 3 ਲੋਕਾਂ ਦੀ ਮੌਤ

ਸੰਗਾਰੈਡੀ (ਯੂ. ਐੱਨ. ਆਈ.) : ਤੇਲੰਗਾਨਾ ਦੇ ਸੰਗਾਰੈਡੀ ਵਿੱਚ ਸਥਿਤ ਇਕ ਦਵਾਈ ਕੰਪਨੀ 'ਚ ਐਤਵਾਰ ਨੂੰ ਅੱਗ ਲੱਗਣ ਨਾਲ ਇਕ ਸਹਾਇਕ ਮੈਨੇਜਰ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰਾਸਾਇਣ ਅਤੇ ਹੋਰ ਸਮੱਗਰੀ ਡਰੰਮ ਵਿੱਚ ਪਾਈ ਜਾ ਰਹੀ ਸੀ।

ਇਹ ਵੀ ਪੜ੍ਹੋ : ਸੜਕ 'ਤੇ ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਚਾਲਕ ਦੀ ਸੂਝ-ਬੂਝ ਨਾਲ ਟਲਿਆ ਵੱਡਾ ਹਾਦਸਾ

ਪੁਲਸ ਨੇ ਦੱਸਿਆ ਕਿ ਮ੍ਰਿਤਕ ਕ੍ਰਮਵਾਰ ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ ਅਤੇ ਬਿਹਾਰ ਦੇ ਰਹਿਣ ਵਾਲੇ ਸਨ। ਲਾਸ਼ਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਸ ਮਾਮਲਾ ਦਰਜ ਕਰ ਕੇ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।


author

Mandeep Singh

Content Editor

Related News