AC ਚਲਾ ਕੇ ਸੌਂਣ ਸਮੇਂ ਹੋ ਜਾਓ ਸਾਵਧਾਨ! ਬਹੁਮੰਜ਼ਿਲਾ ਮਕਾਨ 'ਚ ਲੱਗੀ ਭਿਆਨਕ ਅੱਗ, ਵਾਲ-ਵਾਲ ਬਚੀ ਔਰਤ

07/04/2024 11:31:30 AM

ਨਵੀਂ ਦਿੱਲੀ- ਦਿੱਲੀ ਦੇ ਈਸਟ ਆਫ਼ ਕੈਲਾਸ਼ ਇਲਾਕੇ ਵਿਚ ਵੀਰਵਾਰ ਸਵੇਰੇ ਇਕ ਬਹੁਮੰਜ਼ਿਲਾ ਮਕਾਨ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਅਧਿਕਾਰੀਆਂ ਮੁਤਾਬਕ ਇਕ ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ 'ਚ ਅੱਗ ਲੱਗਣ ਦੀ ਸੂਚਨਾ ਸਵੇਰੇ 5 ਵਜ ਕੇ 50 ਮਿੰਟ 'ਤੇ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਇਕ ਅਧਿਕਾਰੀ ਨੇ ਦੱਸਿਆ ਕਿ ਇਕ ਔਰਤ ਨੂੰ ਇਮਾਰਤ ਵਿਚੋਂ ਸੁਰੱਖਿਅਤ ਕੱਢਿਆ ਗਿਆ ਹੈ, ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।

ਇਹ ਵੀ ਪੜ੍ਹੋ- ਬਾਥਰੂਮ 'ਚ ਡਿੱਗਣ ਮਗਰੋਂ ਬੇਹੋਸ਼ ਹੋਏ ਸਾਬਕਾ ਰੇਲ ਮੰਤਰੀ ਮੁਕੁਲ ਰਾਏ, ਹਸਪਤਾਲ 'ਚ ਦਾਖ਼ਲ

ਅੱਗ ਲੱਗਣ ਤੋਂ ਬਾਅਦ ਇਮਾਰਤ 'ਚ ਰਹਿ ਰਹੇ ਹੋਰ ਲੋਕ ਤੁਰੰਤ ਬਾਹਰ ਆ ਗਏ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ 'ਤੇ ਦੋ ਘੰਟੇ ਦੇ ਅੰਦਰ ਕਾਬੂ ਪਾ ਲਿਆ ਗਿਆ। ਇਕ ਪੁਲਸ ਅਧਿਕਾਰੀ ਅਨੁਸਾਰ ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਤਿੰਨ ਭਰਾ ਅਤੇ ਉਨ੍ਹਾਂ ਦੇ ਪਰਿਵਾਰ ਤਿੰਨ ਮੰਜ਼ਿਲਾ ਇਮਾਰਤ ਵਿਚ ਰਹਿੰਦੇ ਹਨ। ਅਧਿਕਾਰੀ ਨੇ ਕਿਹਾ ਕਿ ਅੱਗ ਦੂਜੀ ਮੰਜ਼ਿਲ 'ਤੇ ਲੱਗੇ ਏ.ਸੀ. 'ਚ ਸ਼ਾਰਟ ਸਰਕਟ ਕਾਰਨ ਲੱਗੀ।

ਇਹ ਵੀ ਪੜ੍ਹੋ- ਮਿੰਟਾਂ 'ਚ ਢਹਿ ਗਿਆ ਦਰਿਆ 'ਤੇ ਬਣਿਆ ਪੁਲ, ਕਈ ਪਿੰਡਾਂ ਦਾ ਟੁੱਟਿਆ ਸੰਪਰਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Tanu

Content Editor

Related News