ਰਬੜ ਫੈਕਟਰੀ ''ਚ ਲੱਗੀ ਭਿਆਨਕ ਅੱਗ, 40 ਤੋਂ 45 ਲੋਕ ਜ਼ਖਮੀ
Tuesday, May 28, 2024 - 11:02 PM (IST)
ਚੰਡੀਗੜ੍ਹ — ਹਰਿਆਣਾ ਦੇ ਸੋਨੀਪਤ ਜ਼ਿਲ੍ਹੇ 'ਚ ਮੰਗਲਵਾਰ ਨੂੰ ਇਕ ਰਬੜ ਫੈਕਟਰੀ 'ਚ ਅੱਗ ਲੱਗਣ ਕਾਰਨ 40 ਤੋਂ 45 ਲੋਕ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਰਾਏ ਉਦਯੋਗਿਕ ਖੇਤਰ 'ਚ ਸ਼ਾਮ ਨੂੰ ਅੱਗ ਲੱਗਣ ਕਾਰਨ ਪੰਜ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲਾਂ 'ਚ ਲਿਜਾਇਆ ਗਿਆ। ਰਾਏ ਥਾਣਾ ਇੰਚਾਰਜ ਉਮੇਸ਼ ਕੁਮਾਰ ਨੇ ਦੱਸਿਆ, ''ਹਾਦਸੇ 'ਚ 40 ਤੋਂ 45 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਮਜ਼ਦੂਰ ਹਨ। ਫੈਕਟਰੀ ਵਿੱਚ ਰਬੜ ਦੀਆਂ ਪੇਟੀਆਂ ਬਣਾਈਆਂ ਜਾਂਦੀਆਂ ਹਨ, ਕੁਮਾਰ ਨੇ ਫੋਨ ’ਤੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਕੰਪਲੈਕਸ ਵਿੱਚ ਕੋਈ ਬਾਇਲਰ ਫਟ ਗਿਆ ਹੈ।
ਇਹ ਵੀ ਪੜ੍ਹੋ- ਆਸਾਮ 'ਚ ਚੱਕਰਵਾਤੀ ਤੂਫਾਨ ਰੇਮਾਲ ਦਾ ਕਹਿਰ, ਤਿੰਨ ਲੋਕਾਂ ਦੀ ਮੌਤ ਤੇ 17 ਜ਼ਖਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e