ਫੈਕਟਰੀ ''ਚ ਲੱਗੀ ਭਿਆਨਕ ਅੱਗ, ਕਰੀਬ 45 ਮਜ਼ਦੂਰ ਅੰਦਰ ਫਸੇ, ਜਾਨ ਬਚਾਉਣ ਲਈ ਲੋਕਾਂ ਨੇ ਛੱਤ ਤੋਂ ਮਾਰੀ ਛਾਲ
Friday, Feb 02, 2024 - 06:46 PM (IST)
ਬੱਦੀ- ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ 'ਚ ਇਕ ਕਾਸਮੈਟਿਕ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੇ ਅੰਦਰ 40 ਤੋਂ 50 ਮਜ਼ਦੂਰ ਫਸੇ ਹੋਏ ਹਨ। ਅੱਗ ਲੱਗਣ ਤੋਂ ਬਾਅਦ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇਕ ਔਰਤ ਛੱਤ 'ਤੇ ਫਸੀ ਹੋਈ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ- ਅੰਤਰਿਮ ਬਜਟ ਨੇ ਲੋਕਾਂ ਦੀਆਂ ਉਮੀਦਾਂ 'ਤੇ ਫੇਰਿਆ ਪਾਣੀ : ਸਵਾਤੀ ਮਾਲੀਵਾਲ
ਇਹ ਵੀ ਪੜ੍ਹੋ- ਕੇਂਦਰ ਨੇ ਪੇਸ਼ ਕੀਤਾ ਖੋਖਲਾ ਬਜਟ, ਨੌਜਵਾਨਾਂ, ਔਰਤਾਂ ਅਤੇ ਕਿਸਾਨਾਂ ਲਈ ਕੁਝ ਨਹੀਂ : ਹਰਸਿਮਰਨ ਕੌਰ ਬਾਦਲ
ਜਾਣਕਾਰੀ ਮੁਤਾਬਕ ਇਹ ਘਟਨਾ ਸੂਬੇ ਦੇ ਸਨਅਤੀ ਸ਼ਹਿਰ ਬੱਦੀ ਦੇ ਝੰਡਾਮਾਜਰੀ 'ਚ ਵਾਪਰੀ। ਇੱਥੇ ਕਾਸਮੈਟਿਕ ਉਤਪਾਦ ਬਣਾਉਣ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ ਹੈ। ਫੈਕਟਰੀ 'ਚ ਵੱਡੀ ਗਿਣਤੀ 'ਚ ਮਜ਼ਦੂਰ ਫਸੇ ਹੋਏ ਹਨ। ਫਿਲਹਾਲ ਅਜੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਉਣ ਲਈ ਫਾਇਰ ਵਿਭਾਗ ਬੱਦੀ ਅਤੇ ਨਾਲਾਗੜ੍ਹ ਦੀਆਂ ਅੱਧੀ ਦਰਜਨ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਹਨ। ਐੱਨ.ਡੀ.ਆਰ.ਐੱਫ. ਦੀ ਟੀਮ ਵੀ ਰਾਹਤ ਅਤੇ ਬਚਾਅ ਲਈ ਮੌਕੇ 'ਤੇ ਪਹੁੰਚ ਚੁੱਕੀ ਹੈ।
ਅੱਗ ਲੱਗਣ ਤੋਂ ਬਾਅਦ ਘਟਨਾ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਸ 'ਚ ਲੋਕ ਫੈਕਟਰੀ ਦੇ ਬਾਹਰ ਭੱਜਦੇ ਨਜ਼ਰ ਆ ਰਹੇ ਹਨ। ਇਕ ਵੀਡੀਓ 'ਚ ਫੈਕਟਰੀ ਦੀ ਛੱਤ 'ਤੇ ਇਕ ਔਰਤ ਵੀ ਨਜ਼ਰ ਆ ਰਹੀ ਹੈ। ਇਹ ਔਰਤ ਧੂੰਏਂ ਦੇ ਗੁਬਾਰ ਵਿਚ ਫਸ ਗਈ ਹੈ। ਇਸੇ ਤਰ੍ਹਾਂ ਇਕ ਹੋਰ ਵੀਡੀਓ 'ਚ ਇਕ ਵਿਅਕਤੀ ਇਹ ਕਹਿੰਦਾ ਦਿਖਾਈ ਦੇ ਰਿਹਾ ਹੈ ਕਿ ਫੈਕਟਰੀ ਵਿਚ 40-45 ਲੋਕ ਫਸੇ ਹੋਏ ਹਨ।
ਇਹ ਵੀ ਪੜ੍ਹੋ- ਸਿਰ 'ਤੇ ਕੇਸਰੀ ਰੰਗ ਦੀ ਦਸਤਾਰ ਸਜਾ ਕੇ CM ਖੱਟੜ ਨੇ ਪੰਜਾਬੀ ਭਾਸ਼ਾ 'ਚ ਦਿੱਤਾ ਭਾਸ਼ਣ