ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ''ਚ ਲੱਗੀ ਅੱਗ, ਮੌਕੇ ''ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ

11/04/2023 1:45:45 PM

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ 'ਚ ਇਕ ਕਾਰਖ਼ਾਨੇ 'ਚ ਸ਼ਨੀਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਘਟਨਾ ਮਗਰੋਂ ਫੈਕਟਰੀ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕੇ ਵਿਚ ਹਫੜਾ-ਦਫੜੀ ਮਚ ਗਈ।  ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। 

ਦਿੱਲੀ ਫਾਇਰ ਬ੍ਰਿਗੇਡ ਸੇਵਾ (DFS) ਦੇ ਅਧਿਕਾਰੀ ਅਤੁਲ ਨੇ ਦੱਸਿਆ ਕਿ ਸਵੇਰੇ ਕਰੀਬ 9.00 ਵਜੇ ਬਵਾਨਾ ਦੇ ਜੀ. ਬਲਾਕ ਸਥਿਤ ਕਾਰਖ਼ਾਨੇ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ। ਉਨ੍ਹਾਂ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਅੱਗ ਦੋ ਮੰਜਿਲਾਂ ਇਮਾਰਤ ਦੀ ਹੇਠਲੀ ਅਤੇ ਪਹਿਲੀ ਮੰਜਿਲ 'ਤੇ ਲੱਗੀ ਸੀ। ਉਨ੍ਹਾਂ ਦੱਸਿਆ ਕਿ ਹਾਦਸੇ 'ਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ। 


Tanu

Content Editor

Related News