ਦਿੱਲੀ ਦੀ ਬਿਗ ਬਾਸਕੇਟ ਫੈਕਟਰੀ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

06/28/2024 5:00:31 AM

ਨਵੀਂ ਦਿੱਲੀ - ਦਿੱਲੀ ਦੇ ਓਖਲਾ ਫੇਜ਼-2 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਹਰਕੇਸ਼ ਨਗਰ ਸਥਿਤ ਬਿਗ ਬਾਸਕੇਟ ਫੈਕਟਰੀ ਦੀ ਹੈ। ਜਿੱਥੇ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਪੂਰੀ ਫੈਕਟਰੀ ਅੱਗ ਦੀ ਲਪੇਟ 'ਚ ਹੈ। ਬਚਾਅ ਕਰਮਚਾਰੀ ਅੱਗ 'ਤੇ ਕਾਬੂ ਪਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ। ਫੈਕਟਰੀ 'ਚ ਪਿਆ ਕਾਫੀ ਸਾਮਾਨ ਸੜ ਗਿਆ। ਅੱਗ ਕਿਸ ਕਾਰਨ ਲੱਗੀ ਇਸ ਬਾਰੇ ਅਜੇ ਤੱਕ ਸਹੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਇਹ ਵੀ ਪੜ੍ਹੋ- ਸੈਲਫੀ ਦੇ ਚੱਕਰ 'ਚ ਡੂੰਘੀ ਖੱਡ 'ਚ ਡਿੱਗੀ ਮਹਿਲਾ ਫਾਰਮਾਸਿਸਟ, ਹੋਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News