ਦਿੱਲੀ ''ਚ ਬਹੁਮੰਜ਼ਿਲਾ ਇਮਾਰਤ ''ਚ ਲੱਗੀ ਅੱਗ, ਨਵਜੰਮੇ ਬੱਚੇ ਸਮੇਤ 4 ਲੋਕਾਂ ਦੀ ਹੋਈ ਮੌਤ

Saturday, Jan 27, 2024 - 05:13 AM (IST)

ਦਿੱਲੀ ''ਚ ਬਹੁਮੰਜ਼ਿਲਾ ਇਮਾਰਤ ''ਚ ਲੱਗੀ ਅੱਗ, ਨਵਜੰਮੇ ਬੱਚੇ ਸਮੇਤ 4 ਲੋਕਾਂ ਦੀ ਹੋਈ ਮੌਤ

ਨੈਸ਼ਨਲ ਡੈਸਕ: ਉੱਤਰ ਪੂਰਬੀ ਦਿੱਲੀ ਦੇ ਸ਼ਾਹਦਰਾ ਇਲਾਕੇ ਵਿਚ ਸ਼ੁੱਕਰਵਾਰ ਨੂੰ ਬਹੁਮੰਜ਼ਿਲਾ ਇਮਾਰਤ ਦੇ ਗ੍ਰਾਊਂਡ ਫਲੋਰ 'ਤੇ ਇਕ ਘਰ ਵਿਚ ਭਿਆਨਕ ਅੱਗ ਲੱਗ ਗਈ ਜਿਸ ਵਿਚ ਇਕ ਨਵਜੰਮੇ ਬੱਚੇ ਸਮੇਤ 4 ਲੋਕਾਂ ਦੀ ਸਾਹ ਘੁਟਣ ਨਾਲ ਮੌਤ ਹੋ ਗਈ। ਇਸ ਘਟਨਾ ਵਿਚ 2 ਲੋਕ ਝੁਲਸ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਫਾਇਰ ਬ੍ਰਿਗੇਡ ਅਧਿਕਾਰੀਆਂ ਮੁਤਾਬਕ ਸ਼ਾਮ ਨੂੰ 5:22 ਵਜੇ ਸ਼ਾਹਦਰਾ ਇਲਾਕੇ ਦੇ ਇਕ ਘਰ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ। 

ਇਹ ਖ਼ਬਰ ਵੀ ਪੜ੍ਹੋ - ਦੇਰ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, ਗੱਡੀ ਨੂੰ ਅੱਗ ਲੱਗਣ ਨਾਲ 4 ਲੋਕਾਂ ਦੀ ਗਈ ਜਾਨ (ਵੀਡੀਓ)

ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਮੁਖੀ ਅਤੁਲ ਗਰਗ ਨੇ ਕਿਹਾ, "ਅੱਗ ਬੁਝਾਉਣ ਵਿਚ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੂੰ ਤਾਇਨਾਤ ਕੀਤਾ ਗਿਆ ਤੇ ਇਸ 'ਤੇ ਸ਼ਾਮ ਨੂੰ 6.55 ਵਜੇ ਤਕ ਕਾਬੂ ਪਾ ਲਿਆ ਗਿਆ। ਘਰ ਵਿਚ ਰੱਖੀ ਹੋਈ ਰਬੜ ਸਮੱਗਰੀ ਜਿਹੇ ਵਾਈਪਰ ਤੇ ਰਬੜ ਕੱਟਣ ਵਾਲੀ ਮਸ਼ੀਨ ਵਿਚ ਅੱਗ ਲੱਗ ਗਈ ਸੀ।" ਉਨ੍ਹਾਂ ਕਿਹਾ ਕਿ ਪੁਲਸ ਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਇਮਾਰਤ ਵਿਚੋਂ 6 ਲੋਕਾਂ ਨੂੰ ਕੱਢਿਆ ਤੇ ਉਨ੍ਹਾਂ ਨੂੰ ਤੁਰੰਤ ਗੁਰੂ ਤੇਗ ਬਹਾਦੁਰ ਹਸਪਤਾਲ ਲਿਜਾਇਆ ਗਿਆ। 

ਇਹ ਖ਼ਬਰ ਵੀ ਪੜ੍ਹੋ - 2 ਦੋਸਤਾਂ ਨੇ ਰਲ਼ ਕੇ ਕੀਤਾ ਨੌਜਵਾਨ ਦਾ ਕਤਲ, ਪੁਲਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੀਤੇ ਵੱਡੇ ਖ਼ੁਲਾਸੇ

ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਮਾਰਤ ਵਿਚ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚੇ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਤਿੰਨ ਲੋਕਾਂ ਨੂੰ ਬਚਾਉਣ ਵਿਚ ਕਾਮਯਾਬ ਰਹੇ। ਜਿਨ੍ਹਾਂ ਨੂੰ ਪੀ.ਸੀ.ਆਰ. ਵਾਹਨ ਵਿਚ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਅਧਿਕਾਰੀ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਨੇ ਬੱਚੇ ਸਮੇਤ 3 ਲੋਕਾਂ ਨੂੰ  ਬਚਾਇਆ। ਇਨ੍ਹਾਂ ਲੋਕਾਂ ਨੂੰ ਬਚਾਇਆ ਗਿਆ ਉਹ ਪੂਰੀ ਹੋਸ਼ ਵਿਚ ਨਹੀਂ ਸਨ ਤੇ ਉਨ੍ਹਾਂ ਨੂੰ ਗੁਰੂ ਤੇਗ ਬਹਾਦੁਰ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿਚ ਡਾਕਟਰਾਂ ਨੇ 4 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲੇਗਾ ਪਦਮਸ਼੍ਰੀ ਐਵਾਰਡ, ਪਾਲੀਵੁੱਡ 'ਚ 'ਗੁਲਾਬੋ ਮਾਸੀ' ਦੇ ਨਾਂ ਨਾਲ ਹੈ ਮਸ਼ਹੂਰ

ਪੁਲਸ ਮੁਤਾਬਕ, ਸਾਹ ਘੁਟਣ ਨਾਲ 28 ਤੇ 40 ਸਾਲ ਦੀਆਂ 2 ਔਰਤਾਂ, ਇਕ 9 ਮਹੀਨੇ ਦੀ ਬੱਚੀ ਤੇ 17 ਸਾਲ ਦੇ ਮੁੰਡੇ ਦੀ ਸਾਹ ਘੁਟਣ ਨਾਲ ਮੌਤ ਹੋ ਗਈ। ਉੱਥੇ ਹੀ 16 ਸਾਲ ਦੀ ਕੁੜੀ ਤੇ 70 ਸਾਲ ਦੀ ਔਰਤ ਦਾ ਇਲਾਜ ਚੱਲ ਰਿਹਾ ਹੈ। ਅਧਿਕਾਰੀ ਨੇ ਕਿਹਾ, "ਚਾਰ ਮੰਜ਼ਿਲਾ ਇਮਾਰਤ ਵਿਚ ਆਉਣ-ਜਾਣ ਲਈ ਇੱਕੋ ਪੌੜੀ ਸੀ। ਇਮਾਰਤ ਦੇ ਮਾਲਕ ਭਰਤ ਸਿੰਘ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਗ੍ਰਾਊਂਡ ਫਲੋਰ ਤੇ ਪਹਿਲੀ ਮੰਜ਼ਿਲ 'ਤੇ ਆਪਣੇ ਲਈ ਰੱਖ ਲਿਆ ਸੀ ਤੇ ਬਾਕੀ 2 ਮੰਜ਼ਿਲਾਂ ਨੂੰ ਕਿਰਾਏ 'ਤੇ ਚੜ੍ਹਾ ਦਿੱਤਾ ਸੀ। ਉੱਥੇ ਹੀ ਇਸ ਮਾਮਲੇ ਵਿਚ ਜਾਂਚ ਜਾਰੀ ਹੈ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News