ਗ਼ਮਾਂ 'ਚ ਬਦਲੀਆਂ ਖ਼ੁਸ਼ੀਆਂ, ਵਿਆਹ ਸਮਾਗਮ ਦੌਰਾਨ ਦੀਵੇ ਤੋਂ ਲੱਗੀ ਅੱਗ, 14 ਲੋਕਾਂ ਦੀ ਮੌਤ

Wednesday, Feb 01, 2023 - 12:52 AM (IST)

ਗ਼ਮਾਂ 'ਚ ਬਦਲੀਆਂ ਖ਼ੁਸ਼ੀਆਂ, ਵਿਆਹ ਸਮਾਗਮ ਦੌਰਾਨ ਦੀਵੇ ਤੋਂ ਲੱਗੀ ਅੱਗ, 14 ਲੋਕਾਂ ਦੀ ਮੌਤ

ਨੈਸ਼ਨਲ ਡੈਸਕ- ਝਾਰਖੰਡ ਦੇ ਧਨਬਾਦ ਜ਼ਿਲ੍ਹੇ 'ਚ ਇਕ ਬਹੁਮੰਜ਼ਿਲਾ ਇਮਾਰਤ 'ਚ ਭਿਆਨਕ ਅੱਗ ਲੱਗ ਗਈ ਹੈ। ਇਸ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਜ਼ਖ਼ਮੀ ਹੋ ਗਏ। ਸੂਬੇ ਦੀ ਰਾਜਧਾਨੀ ਰਾਂਚੀ ਤੋਂ ਤਕਰੀਬਨ 160 ਕਿਲੋਮੀਟਰ ਦੂਰ ਧਨਬਾਦ ਵਿਚ ਜੋੜਾ ਫਾਟਕ ਇਲਾਕੇ ਦੇ ਅਸ਼ੀਰਵਦਾ ਟਾਵਰ ਵਿਚ ਸ਼ਾਮ 6 ਵਜੇ ਅੱਗ ਲੱਗ ਗਈ।

ਇਹ ਖ਼ਬਰ ਵੀ ਪੜ੍ਹੋ - ਸਾਬਕਾ ਕਾਨੂੰਨ ਮੰਤਰੀ ਸ਼ਾਂਤੀ ਭੂਸ਼ਣ ਦਾ ਦੇਹਾਂਤ, 97 ਸਾਲ ਦੀ ਉਮਰ 'ਚ ਲਏ ਅਖ਼ੀਰਲੇ ਸਾਹ

ਝਾਰਖੰਡ ਦੇ ਮੁੱਖ ਸਕੱਤਰ ਸੁਖਦੇਵ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਅਆਸ਼ੀਰਵਾਦ ਅਪਾਰਟਮੈਂਟ ਦੇ ਇਕ ਫ਼ਲੈਟ ਵਿਚ ਵਿਆਹ ਦਾ ਪ੍ਰੋਗਰਾਮ ਚੱਲ ਰਿਹਾ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਸ ਦੌਰਾਨ ਦੀਵੇ ਦੇ ਕਾਰਨ ਲੱਗੀ ਅੱਗ ਨੇ ਭਿਆਨਕ ਰੂਪ ਧਾਰ ਲਿਆ ਜਿਸ ਵਿਚ ਬੱਚਿਆਂ ਤੇ ਔਰਤਾਂ ਸਮੇਤ 14 ਲੋਕਾਂ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਸਰਕਾਰੀ ਸਕੂਲਾਂ 'ਚ ਬਣਨਗੇ 1741 ਨਵੇਂ ਕਲਾਸ ਰੂਮ, ਸੂਬਾ ਸਰਕਾਰ ਵੱਲੋਂ ਪਹਿਲੀ ਕਿਸ਼ਤ ਜਾਰੀ

ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿਚ 12 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸੁਖਦੇਵ ਸਿੰਘ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਨੇ ਰਾਤ ਨੂੰ ਤਕਰੀਬਨ 9 ਵਜੇ ਤਕ ਅੱਗ 'ਤੇ ਕਾਬੂ ਪਾ ਲਿਆ, ਪਰ ਰਾਹਤ ਅਤੇ ਬਚਾਅ ਦਾ ਕੰਮ ਅਜੇ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ ਵੱਧਣ ਦਾ ਖ਼ਦਸ਼ਾ ਹੈ। ਇਸ ਤੋਂ ਪਹਿਲਾਂ, ਧਨਬਾਦ ਦੇ ਡਿਪਟੀ ਕਮਿਸ਼ਨਰ ਸੰਦੀਪ ਸਿੰਘ ਨੇ ਕਿਹਾ ਸੀ ਕਿ ਅੱਗ ਲੱਗਣ ਦੀ ਘਟਨਾ ਵਿਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਜ਼ਖ਼ਮੀਆਂ ਦੀ ਸਹੀ ਗਿਣਤੀ ਅਜੇ ਪਤਾ ਨਹੀਂ ਚੱਲ ਸਕੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News